ਫਿਰੋਜ਼ਪੁਰ (ਪਰਮਜੀਤ, ਖੁੱਲਰ, ਕੁਮਾਰ) : ਤਲਵੰਡੀ ਭਾਈ ਦੇ ਅਧੀਨ ਆਉਂਦੇ ਪਿੰਡ ਪਤਲੀ ਵਿਖੇ ਇਕ ਨੌਜਵਾਨ ਨੂੰ ਫਾਇਰ ਬ੍ਰਿਗੇਡ ਮਹਿਕਮੇ ’ਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਤਲਵੰਡੀ ਭਾਈ ਪੁਲਸ ਨੇ 4 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਜਿਨਸੀ ਸ਼ੋਸ਼ਣ ਪੀੜਤਾ ਨੂੰ ਗਰਭਪਾਤ ਕਰਵਾਉਣ ਦਾ ਅਧਿਕਾਰ : ਹਾਈ ਕੋਰਟ
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲੋਰ ਸਿੰਘ ਨੇ ਦੱਸਿਆ ਕਿ ਦਰਖਾਸਤ/ਯੂ. ਆਈ. ਡੀ. ਨਬੰਰ 483407 ਰਾਹੀਂ ਜਗਮੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪਤਲੀ ਨੇ ਦੱਸਿਆ ਕਿ ਮੁਲਜ਼ਮ ਸੁੱਖਾ ਸਿੰਘ ਉਰਫ ਸੁੱਖ ਗਿੱਲ, ਲਾਲੀ, ਮਹਿਤਾਬ ਸਿੰਘ ਪੁੱਤਰ ਗੁਰਪ੍ਰੀਤ ਸਿੰਘ, ਅਮਨਦੀਪ ਕੌਰ ਉਰਫ ਦੀਪ ਪਤਨੀ ਸੁੱਖਾ ਸਿੰਘ ਵਾਸੀ ਬੁੱਟ ਜ਼ਿਲਾ ਫਿਰੋਜ਼ਪੁਰ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਫਾਇਰ ਬ੍ਰਿਗੇਡ ਮਹਿਕਮੇ ’ਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਉਸ ਦੇ ਪੜ੍ਹਾਈ ਦੇ ਸਰਟੀਫਿਕੇਟ ਲੈ ਲਏ ਅਤੇ ਉਸ ਨਾਲ 4 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਵੱਲੋਂ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰਾਂ ਨੇ ਐੱਨ. ਆਰ. ਆਈ. ਦੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣਿਆਂ ਤੇ ਨਕਦੀ 'ਤੇ ਫੇਰ ਗਏ ਹੱਥ
NEXT STORY