ਮੁੱਲਾਂਪੁਰ ਦਾਖਾ (ਕਾਲੀਆ) : ਇੱਥੇ ਕੱਪੜੇ ਵੇਚਣ ਵਾਲੇ ਇਕ ਵਿਅਕਤੀ ਨੇ ਗਹੌਰ ਨੇੜੇ ਦਰੱਖਤ ਨਾਲ ਫਾਹ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਥਾਣਾ ਦਾਖਾ ਐੱਸ. ਐੱਚ. ਓ. ਪ੍ਰੇਮ ਸਿੰਘ ਭੰਗੂ ਨੇ ਦੱਸਿਆ ਕਿ ਮ੍ਰਿਤਕ ਰਾਜੀਵ ਕੁਮਾਰ ਪੁੱਤਰ ਮਹਿੰਦਰ ਲਾਲ ਵਾਸੀ ਸ਼ਿਮਲਾਪੁਰੀ (ਲੁਧਿਆਣਾ) ਦਾ ਰਹਿਣ ਵਾਲਾ ਸੀ ਅਤੇ ਕੱਪੜੇ ਵੇਚਣ ਦਾ ਧੰਦਾ ਕਰਦਾ ਸੀ। ਉਹ ਆਪਣੀ ਸਕੂਟਰੀ ’ਤੇ ਆਇਆ ਸੀ।
ਪਿੰਡ ਗਹੌਰ ਲਾਗੇ ਪੁੱਜਣ ’ਤੇ ਉਸ ਨੇ ਦਿਮਾਗੀ ਪਰੇਸ਼ਾਨੀ ਦੇ ਕਾਰਨ ਦਰੱਖਤ ਨਾਲ ਕੱਪੜਾ ਬੰਨ੍ਹ ਕੇ ਖ਼ੁਦਕੁਸ਼ੀ ਕਰ ਲਈ। ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ 2 ਧੀਆਂ, 1 ਪੁੱਤਰ ਤੇ ਪਤਨੀ ਛੱਡ ਗਿਆ ਹੈ। ਵਿਭਾਗੀ ਕਰਵਾਈ ਅਮਲ ’ਚ ਲਿਆ ਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਮੋਗਾ ’ਚ ਦੁਖਦਾਈ ਘਟਨਾ, ਦੋ ਮਹੀਨੇ ਪਹਿਲਾਂ ਵਿਆਹੇ ਮੁੰਡੇ ਦੀ ਕਰੰਟ ਲੱਗਣ ਨਾਲ ਮੌਤ
NEXT STORY