ਸਾਹਨੇਵਾਲ (ਜਗਰੂਪ) : ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਜ਼ਲੀਲ ਕਰਦੇ ਹੋਏ ਮਰਨ ਲਈ ਮਜਬੂਰ ਕਰਨ ਵਾਲੀ ਇਕ ਔਰਤ ਅਤੇ ਉਸ ਦੇ ਪ੍ਰੇਮੀ ਖ਼ਿਲਾਫ਼ ਪੁਲਸ ਨੇ ਕੇਸ ਦਰਜ ਕੀਤਾ ਹੈ। ਮ੍ਰਿਤਕ ਦੇ ਪਿਤਾ ਗੁਰਮੇਲ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਮੂੰਡੀਆਂ ਖੁਰਦ ਦੇ ਬਿਆਨਾਂ 'ਤੇ ਦਰਜ ਕੀਤੇ ਕੇਸ ’ਚ ਪੁਲਸ ਨੂੰ ਦੱਸਿਆ ਕਿ ਉਸ ਦੇ ਪੁੱਤਰ ਗਿਆਨ ਸਿੰਘ (30) ਦਾ ਵਿਆਹ ਕਰੀਬ 10 ਸਾਲ ਪਹਿਲਾਂ ਅਮਨਦੀਪ ਕੌਰ ਵਾਸੀ ਪਿੰਡ ਤੱਖਰਾਂ, ਲੁਧਿਆਣਾ ਨਾਲ ਹੋਇਆ ਸੀ।
ਗੁਰਮੇਲ ਸਿੰਘ ਨੇ ਦੱਸਿਆ ਕਿ ਉਸ ਦੀ ਨੂੰਹ ਅਮਨਦੀਪ ਦੇ ਪਰਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਨਾਲ ਕਥਿਤ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਅਮਨਦੀਪ ਅਤੇ ਪਰਵਿੰਦਰ ਉਸ ਦੇ ਪੁੱਤਰ ਗਿਆਨ ਨੂੰ ਘਟੀਆ ਤਰੀਕਿਆਂ ਨਾਲ ਜ਼ਲੀਲ ਕਰਦੇ ਸਨ। ਇਸ ਤੋਂ ਤੰਗ ਆ ਕੇ ਗਿਆਨ ਨੇ ਬੀਤੀ 7 ਜੁਲਾਈ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਦੀ ਬੀਤੀ 9 ਜੁਲਾਈ ਨੂੰ ਇਲਾਜ ਦੌਰਾਨ ਰਜਿੰਦਰਾ ਹਸਪਤਾਲ ’ਚ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਪੁੱਤਰ ਦੀ ਮੌਤ ਲਈ ਅਮਨਦੀਪ ਕੌਰ ਅਤੇ ਪਰਵਿੰਦਰ ਸਿੰਘ ਦੋਵੇਂ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਕੇਸ ਦੇ ਜਾਂਚ ਅਧਿਕਾਰੀ ਚੌਂਕੀ ਮੂੰਡੀਆਂ ਕਲਾਂ ਇੰਚਾਰਜ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਪੁਲਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਮਨਦੀਪ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਕਿਸਾਨ ਮੋਰਚੇ ਵੱਲੋਂ ਚੋਣ ਲੜ ਚੁੱਕੇ ਮਾਲਵਿੰਦਰ ਸਿੰਘ ਭਾਜਪਾ ’ਚ ਸ਼ਾਮਲ
NEXT STORY