ਮਾਛੀਵਾੜਾ ਸਾਹਿਬ (ਟੱਕਰ) : ਇੱਥੋਂ ਦੇ ਨੇੜਲੇ ਪਿੰਡ ਹੇਡੋਂ ਬੇਟ ਦੇ ਨਿਵਾਸੀ ਸੁਰਿੰਦਰ ਸਿੰਘ (56) ਨੇ ਖੇਤਾਂ 'ਚ ਜਾ ਕੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੁਰਿੰਦਰ ਸਿੰਘ ਵਿਦੇਸ਼ 'ਚ ਦੁਬਈ ਵਿਖੇ ਨੌਕਰੀ ਕਰਦਾ ਸੀ ਅਤੇ ਹੁਣ ਕਾਫ਼ੀ ਸਮੇਂ ਤੋਂ ਆਪਣੇ ਪਿੰਡ 'ਚ ਰਹਿੰਦਾ ਸੀ। ਕਰੀਬ 1 ਸਾਲ ਪਹਿਲਾਂ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਕਾਰਨ ਉਸਦੇ ਸਿਰ 'ਚ ਸੱਟ ਲੱਗੀ ਅਤੇ ਉਸ ਤੋਂ ਬਾਅਦ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਲੱਗ ਪਿਆ ਸੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਸਿਹਤ ਵਿਭਾਗ ਨੇ ਜਾਰੀ ਕੀਤੀ Advisory
ਅੱਜ ਉਹ ਆਪਣੇ ਪਿੰਡ ਹੇਡੋਂ ਬੇਟ ਘਰ ਤੋਂ ਮੋਟਰਸਾਈਕਲ ’ਤੇ ਨਿਕਲਿਆ ਅਤੇ ਉਸ ਨੇ ਕਾਉਂਕੇ ਪਿੰਡ ਨੇੜੇ ਜਾ ਕੇ ਖੇਤਾਂ 'ਚ ਫ਼ਾਹਾ ਲਾ ਲਿਆ। ਉੱਥੋਂ ਲੰਘਦੇ ਰਾਹਗੀਰ ਨੇ ਅੱਜ ਸਵੇਰੇ ਉਸ ਦੀ ਲਾਸ਼ ਦਰੱਖਤ ਨਾਲ ਲਟਕਦੀ ਦੇਖੀ, ਜਿਸ ’ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ, ਚੌਂਕੀ ਇੰਚਾਰਜ ਸਹਾਇਕ ਥਾਣੇਦਾਰ ਪ੍ਰਮੋਦ ਕੁਮਾਰ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ ਵਜੋਂ ਹੋਈ, ਜਿਸ ’ਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਮੌਕੇ ’ਤੇ ਬੁਲਾਇਆ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ਦੀ Central Jail 'ਚ ਖ਼ੂਨ-ਖ਼ਰਾਬਾ, ਹਵਾਲਾਤੀਆਂ ਵਿਚਕਾਰ ਹੋਈ ਜ਼ਬਰਦਸਤ ਝੜਪ
ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਬਿਆਨ ਦਿੱਤੇ ਕਿ ਸੁਰਿੰਦਰ ਸਿੰਘ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਵਰਗਾ ਖੌਫ਼ਨਾਕ ਕਦਮ ਚੁੱਕਿਆ। ਪੁਲਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ ਅਤੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਮਾਂ ਦੀ ਮੌਤ ਮਗਰੋਂ ਹੁਣ ਜ਼ਖ਼ਮੀ ਪੁੱਤ ਨੇ ਵੀ ਤੋੜਿਆ ਦਮ
NEXT STORY