ਡੇਰਾਬੱਸੀ (ਅਨਿਲ) : ਡੇਰਾਬੱਸੀ ਓਵਰਬ੍ਰਿਜ ਨੇੜੇ ਅੰਬਾਲਾ-ਕਾਲਕਾ ਰੇਲਵੇ ਲਾਈਨ ’ਤੇ ਇਕ ਵਿਅਕਤੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਘੱਗਰ ਸਟੇਸ਼ਨ ਦੇ ਇੰਚਾਰਜ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਦੁਪਹਿਰ ਕਰੀਬ 2 ਵਜੇ ਅੰਬਾਲਾ ਤੋਂ ਚੰਡੀਗੜ੍ਹ ਜਾ ਰਹੀ ਰੇਲ ਗੱਡੀ ਨੰਬਰ ਦੇ ਅੱਗੇ ਅਚਾਨਕ ਛਾਲ ਮਾਰ ਦਿੱਤੀ।
ਸਿਰ ’ਤੇ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਉਮਰ ਕਰੀਬ 35 ਸਾਲ ਜਾਪਦੀ ਹੈ। ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਰੇਲਵੇ ਪੁਲਸ ਨੇ ਧਾਰਾ-174 ਤਹਿਤ ਕਾਰਵਾਈ ਕਰਦਿਆਂ ਕੇਸ ਦਰਜ ਕਰ ਕੇ ਲਾਸ਼ ਨੂੰ 72 ਘੰਟਿਆਂ ਲਈ ਸ਼ਨਾਖਤ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ।
CM ਮਾਨ ਨੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ! ਪ੍ਰਕਾਸ਼ ਸਿੰਘ ਬਾਦਲ ਦਾ ਕਰੀਬੀ ਰਿਹਾ 'ਆਪ' 'ਚ ਸ਼ਾਮਲ
NEXT STORY