ਚੰਡੀਗੜ੍ਹ (ਪ੍ਰੀਕਸ਼ਿਤ) : ਰਾਮ ਦਰਬਾਰ ’ਚ ਵਿਅਕਤੀ ਨੇ ਫ਼ਾਹਾ ਲੈ ਲਿਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹੇਠਾਂ ਉਤਾਰਿਆ ਅਤੇ ਆਟੋ ’ਚ ਸੈਕਟਰ-32 ਹਸਪਤਾਲ ਲੈ ਗਏ। ਉੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਉਸ ਦੀ ਪਛਾਣ ਰਾਮ ਦਰਬਾਰ ਫੇਜ਼-2 ਈ. ਡਬਲਯੂ. ਐੱਸ. ਫਲੈਟ ’ਚ ਰਹਿਣ ਵਾਲੇ ਨੀਰਜ ਕੁਮਾਰ (37) ਵਜੋਂ ਹੋਈ। ਪੁਲਸ ਨੂੰ ਘਟਨਾ ਸਥਾਨ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ।
ਸੈਕਟਰ-31 ਥਾਣਾ ਪੁਲਸ ਨੂੰ ਕੰਟਰੋਲ ਰੂਮ ਰਾਹੀਂ ਰਾਮ ਦਰਬਾਰ ’ਚ ਫ਼ਾਹਾ ਲਾਉਣ ਦੀ ਸੂਚਨਾ ਮਿਲੀ ਸੀ। ਪੁਲਸ ਦੇ ਪਹੁੰਚਣ ਤੋਂ ਪਹਿਲਾਂ ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਗਏ। ਪੁਲਸ ਨੇ ਘਟਨਾ ਸਥਾਨ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਤੋਂ ਬਾਅਦ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਦੇ ਬਿਆਨ ਦਰਜ ਕੀਤੇ।
ਪੰਜਾਬ 'ਚ ਧੁੰਦ ਕਾਰਨ ਵੱਡਾ ਹਾਦਸਾ, ਬੱਸ ਤੇ ਟਰੈਕਟਰ ਦੀ ਟੱਕਰ 'ਚ ਇਕ ਦੀ ਮੌਤ ਤੇ ਕਈ ਜ਼ਖ਼ਮੀ
NEXT STORY