ਚੰਡੀਗੜ੍ਹ (ਸੁਸ਼ੀਲ) : ਕਰਜ਼ੇ ਤੋਂ ਤੰਗ ਆ ਕੇ ਮਨੀਮਾਜਰਾ ’ਚ ਨੌਜਵਾਨ ਨੇ ਆਪਣੇ ਘਰ ’ਚ ਫ਼ਾਹਾ ਲੈ ਲਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਿਅਕਤੀ ਨੂੰ ਫ਼ਾਹੇ ਤੋਂ ਉਤਾਰ ਕੇ ਸੈਕਟਰ-16 ਦੇ ਜਨਰਲ ਹਸਪਤਾਲ ’ਚ ਦਾਖ਼ਲ ਕਰਵਾਇਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਪਛਾਣ ਜਸਵੀਰ ਸਿੰਘ ਵਾਸੀ ਮਾੜੀ ਵਾਲਾ ਟਾਊਨ ਵਜੋਂ ਹੋਈ ਹੈ। ਪੁਲਸ ਨੂੰ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਮ੍ਰਿਤਕ ਦੀ ਤਿੰਨ ਸਾਲ ਦੀ ਬੇਟੀ ਹੈ ਅਤੇ ਉਹ ਡਰਾਈਵਰ ਦਾ ਕੰਮ ਕਰਦਾ ਸੀ।
ਮਨੀਮਾਜਰਾ ਥਾਣਾ ਪੁਲਸ ਨੇ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਮਨੀਮਾਜਰਾ ਪੁਲਸ ਨੂੰ ਸ਼ਨੀਵਾਰ ਦੇਰ ਰਾਤ ਸੂਚਨਾ ਮਿਲੀ ਕਿ ਮਾੜੀ ਵਾਲਾ ਟਾਊਨ ਦੇ ਰਹਿਣ ਵਾਲੇ ਜਸਵੀਰ ਨੇ ਫ਼ਾਹਾ ਲੈ ਲਿਆ ਹੈ। ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਸ ਨੇ ਜਸਵੀਰ ਨੂੰ ਫ਼ਾਹੇ ਤੋਂ ਉਤਾਰ ਕੇ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਪਤੀ ਪਰਿਵਾਰ ਸਮੇਤ ਸੁੱਤਾ ਪਿਆ ਸੀ।
ਰਾਤ ਨੂੰ ਜਦੋਂ ਉਸ ਦੀ ਪਤਨੀ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਆਪਣੇ ਪਤੀ ਨੂੰ ਫ਼ਾਹੇ ਨਾਲ ਲਟਕਦਾ ਦੇਖਿਆ। ਇਸ ’ਤੇ ਉਸ ਨੇ ਰੌਲਾ ਪਾ ਕੇ ਪਰਿਵਾਰ ਨੂੰ ਜਗਾਇਆ। ਮਨੀਮਾਜਰਾ ਥਾਣਾ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕਰਜ਼ੇ ਨੂੰ ਲੈ ਕੇ ਮ੍ਰਿਤਕ ਨੂੰ ਕੌਣ ਪਰੇਸ਼ਾਨ ਕਰ ਰਿਹਾ ਸੀ।
ਦੀਵਾਲੀ ਦੇ ਦਿਨ ਗੋਲ਼ੀਆਂ ਮਾਰ ਕੇ ਕਤਲ ਕੀਤੇ ਬਾਦਸ਼ਾਹ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
NEXT STORY