ਅੰਮ੍ਰਿਤਸਰ (ਜ. ਬ.)-ਪੁਤਲੀਘਰ ਦੇ ਗੰਗਾ ਬਿਲਡਿੰਗ ਨੇੜੇ ਰਣਜੀਤਪੁਰਾ ’ਚ ਇਕ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ ਉਰਫ਼ ਬਿੱਲੂ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਆਪਣੇ ਕੁਝ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਇਕ ਆਡੀਓ ਰਿਕਾਰਡਿੰਗ ਭੇਜੀ ਸੀ। ਸੂਚਨਾ ਮਿਲਣ ’ਤੇ ਥਾਣਾ ਕੰਟੋਨਮੈਂਟ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ-CBSE ਵਿਦਿਆਰਥੀਆਂ ਨੂੰ ਵੱਡਾ ਝਟਕਾ, ਬੋਰਡ ਨੇ ਬਦਲੇ ਨਿਯਮ
ਮ੍ਰਿਤਕ ਬਿਕਰਮਜੀਤ ਸਿੰਘ ਬਿੱਲੂ ਨੇ ਇਕ ਦੋਸਤ ਅਤੇ ਕੁਝ ਰਿਸ਼ਤੇਦਾਰਾਂ ਨੂੰ ਇਕ ਆਡੀਓ ਰਿਕਾਰਡਿੰਗ ਭੇਜੀ ਸੀ, ਜਿਸ ’ਚ ਉਸ ਨੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਗਿਆ ਸੀ। ਆਡੀਓ ਰਿਕਾਰਡਿੰਗ ’ਚ ਉਸ ਨੇ ਆਪਣੇ ਭਰਾ ’ਤੇ ਉਸ ਦੀ ਦੁਕਾਨ ’ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਉਨ੍ਹਾਂ ਦਾ ਇਸ ਮਾਮਲੇ ਨੂੰ ਲੈ ਕੇ ਝਗੜਾ ਸੀ। ਆਡੀਓ ਰਿਕਾਰਡਿੰਗ ’ਚ ਉਸਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਉਸ ਦਾ ਭਰਾ ਅਤੇ ਉਸ ਦੀ ਪਤਨੀ ਦਾ ਪਰਿਵਾਰ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਸਨ, ਜਿਸ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ। ਆਡੀਓ ਮਿਲਣ ਤੋਂ ਬਾਅਦ ਉਸ ਨੇ ਬਿੱਲੂ ਨੂੰ ਵਾਰ-ਵਾਰ ਫੋਨ ਕੀਤਾ ਪਰ ਬਿੱਲੂ ਨੇ ਫੋਨ ਨਹੀਂ ਚੁੱਕਿਆ। ਫਿਰ ਉਸ ਨੇ ਸਾਰੀ ਜਾਣਕਾਰੀ ਬਿੱਲੂ ਦੀ ਬੇਟੀ ਨੂੰ ਦੱਸੀ।
ਇਹ ਵੀ ਪੜ੍ਹੋ-ਦਿਵਿਆਂਗ ਵਿਅਕਤੀ ਨੂੰ ਕੁੱਟਮਾਰ ਬਚਾਉਣਾ ਪਿਆ ਮਹਿੰਗਾ, ਹਮਲਾਵਰਾਂ ਨੇ ਪੈਟਰੋਲ ਸੁੱਟ ਕੇ ਲਾ'ਤੀ ਅੱਗ
ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਬਿੱਲੂ ਦੀ ਪਤਨੀ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਉਦੋਂ ਤੋਂ ਘਰ ’ਚ ਇਕੱਲਾ ਰਹਿ ਰਿਹਾ ਸੀ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਘਟਨਾ ਸਥਾਨ ’ਤੇ ਪਹੁੰਚੇ ਥਾਣਾ ਕੰਟੋਨਮੈਂਟ ਦੇ ਐੱਸ. ਐੱਚ. ਓ. ਜਤਿੰਦਰ ਸਿੰਘ ਨੇ ਕਿਹਾ ਕਿ ਸ਼ੁੱਕਰਵਾਰ ਦੁਪਹਿਰ 1 ਵਜੇ ਜਦੋਂ ਘਰ ਵਿਚ ਕੰਮ ਕਰਨ ਵਾਲੀ ਬਿੱਲੂ ਦੇ ਘਰ ਪਹੁੰਚੀ, ਤਾਂ ਉਸ ਨੇ ਬਿੱਲੂ ਨੂੰ ਪੱਖੇ ਨਾਲ ਲਟਕਦਾ ਦੇਖਿਆ ਅਤੇ ਰੌਲਾ ਪਾਇਆ। ਇਲਾਕਾ ਨਿਵਾਸੀਆਂ ਨੇ ਪੁਲਸ ਨੂੰ ਸੂਚਿਤ ਕੀਤਾ। ਉਸ ਨੇ ਕਿਹਾ ਕਿ ਮ੍ਰਿਤਕ ਦਾ ਮੋਬਾਇਲ ਲਾਸ਼ ਦੇ ਕੋਲ ਮਿਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਬੇਟੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਜ਼ੁਰਗਾਂ ਨੂੰ ਮਿਲੀ ਵੱਡੀ ਰਾਹਤ, ਵਿਸ਼ੇਸ਼ ਸੇਵਾ ਕੀਤੀ ਗਈ ਸ਼ੁਰੂ, ਜਾਣੋ ਕਿਵੇਂ ਕਰਨੀ ਹੈ BOOKING
NEXT STORY