ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਦੇ ਥਾਣਾ ਕਬੀਰਪੁਰ ਅਧੀਨ ਪੈਂਦੇ ਪਿੰਡ ਪਰਮਜੀਤਪੁਰ ਦੀ ਵਿਖੇ ਇਕ ਵਿਅਕਤੀ ਵੱਲੋਂ ਸਰਕਾਰੀ ਸਕੂਲ ਦੀ ਬਾਸਕਟਬਾਲ ਗਰਾਊਂਡ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ ਮ੍ਰਿਤਕ ਗੁਰਬਖ਼ਸ਼ ਸਿੰਘ ਦੀ ਜੇਬ ਵਿੱਚੋਂ ਇਕ ਸੁਸਾਈਡ ਨੋਟ ਬਰਾਮਦ ਕੀਤਾ ਹੈ, ਜਿਸ ਵਿਚ ਮ੍ਰਿਤਕ ਨੇ ਉਸ ਨੂੰ ਪੈਸਿਆਂ ਦੇ ਲੈਣ ਦੇਣ ਸਬੰਧੀ ਤੰਗ-ਪਰੇਸ਼ਾਨ ਕਰਨ ਵਾਲੇ ਵਿਅਕਤੀ ਅਤੇ ਇਕ ਹੋਰ ਵਿਅਕਤੀ ਬਾਰੇ ਸਾਰਾ ਜ਼ਿਕਰ ਕੀਤਾ ਹੈ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਤਲ 'ਤੇ ਭੜਕੇ ਸੁਖਪਾਲ ਖਹਿਰਾ, ਕਿਹਾ-ਗ਼ਲਤੀ ਸਵੀਕਾਰ ਕਰ CM ਮਾਨ ਦੇਣ ਅਸਤੀਫ਼ਾ

ਦੂਜੇ ਪਾਸੇ ਮ੍ਰਿਤਕ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਪੁਲਸ ਪਾਸੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਏ. ਸੀ. ਪੀ. ਦੇ ਗੰਨਮੈਨ ਦੀ ਗੋਲ਼ੀ ਲੱਗਣ ਨਾਲ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਰਹੱਦ ਪਾਰ: 2 ਭੈਣਾਂ ਦੇ ਅਗਵਾ ਤੋਂ ਗੁੱਸੇ ’ਚ ਆਏ ਕਬੀਲੇ ਦੇ ਲੋਕਾਂ ਨੇ ਦੂਜੇ ਕਬੀਲੇ ਦੇ 10 ਘਰਾਂ ਨੂੰ ਲਗਾਈ ਅੱਗ
NEXT STORY