ਜ਼ੀਰਾ (ਰਾਜੇਸ਼ ਢੰਡ) : ਥਾਣਾ ਜ਼ੀਰਾ ਸਦਰ ਦੇ ਅਧੀਨ ਪੈਂਦੇ ਪਿੰਡ ਸੇਖਵਾਂ ਵਿਚ ਬੀਤੇ ਦਿਨ ਇਕ ਵਿਅਕਤੀ ਨੇ ਪਤਨੀ ਦੇ ਪ੍ਰੇਮ ਸਬੰਧਾਂ ਕਾਰਨ ਪਰੇਸ਼ਾਨ ਹੋ ਕੇ ਘਰ 'ਚ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਆਧਾਰ ’ਤੇ ਮ੍ਰਿਤਕ ਦੀ ਪਤਨੀ ਦੇ ਪ੍ਰੇਮੀ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਜ਼ੀਰਾ ਦੇ ਏ. ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਸੇਖਵਾਂ ਨੇ ਬਿਆਨ ਦਿੱਤਾ ਕਿ ਉਸ ਦੇ ਪੁੱਤਰ ਜਸਵਿੰਦਰ ਸਿੰਘ ਦਾ ਵਿਆਹ ਕਰੀਬ 15 ਸਾਲ ਪਹਿਲਾਂ ਕਰਮਜੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਬੋਤੀਆਂ ਵਾਲਾ ਨਾਲ ਹੋਇਆ ਸੀ।
ਉਸ ਦੀ ਨੂੰਹ ਕਰਮਜੀਤ ਕੌਰ ਦੇ ਪਿੰਡ ਦੇ ਹੀ ਇਕ ਨੌਜਵਾਨ ਵੀਰੂ ਪੁੱਤਰ ਜਸਵਿੰਦਰ ਸਿੰਘ ਨਾਲ ਕਰੀਬ ਇੱਕ ਸਾਲ ਤੋਂ ਨਾਜਾਇਜ਼ ਸਬੰਧ ਸਨ। ਇਸ ਕਾਰਨ ਜਸਵਿੰਦਰ ਸਿੰਘ ਅਤੇ ਕਰਮਜੀਤ ਕੌਰ ਵਿਚ ਅਕਸਰ ਝਗੜਾ ਹੁੰਦਾ ਸੀ। ਇਸ ਕਾਰਨ ਜਸਵਿੰਦਰ ਸਿੰਘ ਪਰੇਸ਼ਾਨ ਰਹਿੰਦਾ ਸੀ। ਦਰਸ਼ਨ ਸਿੰਘ ਨੇ ਦੱਸਿਆ ਕਿ ਇਸੇ ਮੁੱਦੇ ਨੂੰ ਲੈ ਕੇ ਜਸਵਿੰਦਰ ਸਿੰਘ ਨੇ ਬੀਤੇ ਦਿਨ ਘਰ ਦੇ ਕਮਰੇ ਵਿਚ ਲੱਗੇ ਫ਼ਾਹਾ ਲੈ ਲਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਬਲਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੇ ਵੀਰੂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਰਨਤਾਰਨ 'ਚ ਜ਼ਬਰਦਸਤ ਝੜਪ, ਗਰਭਵਤੀ ਔਰਤ ਸਣੇ ਤਿੰਨ ਨੂੰ ਲੱਗੀਆਂ ਗੋਲੀਆਂ
NEXT STORY