ਫਰੀਦਕੋਟ (ਰਾਜਨ) : ਫਰੀਦਕੋਟ 'ਚ ਇਕ ਕਾਰੋਬਾਰੀ ਵੱਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੇ ਮਰਨ ਤੋਂ ਪਹਿਲਾਂ ਵੀਡੀਓ ਬਣਾਈ। ਇਸ ਮਾਮਲੇ ਸਥਾਨਕ ਥਾਣਾ ਸਦਰ ਵਿਖੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਕੋਟਕਪੂਰਾ ਵਾਸੀ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਪੁਲਸ ਨੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੇ ਭਰਾ ਗਗਨਦੀਪ ਤਨੇਜਾ ਪੁੱਤਰ ਕ੍ਰਿਸ਼ਨ ਲਾਲ ਵਾਸੀ ਦੁਆਰੇਆਣਾ ਰੋਡ, ਕੋਟਕਪੂਰਾ ਨੇ ਪੁਲਸ ਨੂੰ ਬਿਆਨ ਕੀਤਾ ਕਿ ਉਸਦਾ ਭਰਾ ਨਰਿੰਦਰ ਕੁਮਾਰ (40) ਪਿੰਡਾਂ ਵਿੱਚ ਜਾ ਕੇ ਸਾਮਾਨ ਵੇਚਦਾ ਸੀ ਅਤੇ ਉਸਦਾ ਇੰਦਰਜੀਤ ਸਿੰਘ ਪੁੱਤਰ ਕਰਨੈਲ ਸਿੰਘ, ਨਰਿੰਦਰ ਸਿੰਘ ਉਰਫ਼ ਸੋਨਾ ਪੁੱਤਰ ਕਰਨੈਲ ਸਿੰਘ ਅਤੇ ਰੋਹਿਤ ਪੁੱਤਰ ਦਰਸ਼ਨ ਵਾਸੀ ਸੁਰਗਾਪੁਰੀ ਨਾਲ ਪੈਸਿਆਂ ਦਾ ਲੈਣ-ਦੇਣ ਚੱਲ ਰਿਹਾ ਸੀ, ਜਿਸ ਕਾਰਣ ਉਸਦਾ ਭਰਾ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ- ਬਠਿੰਡਾ ਨੂੰ ਵੱਡੀ ਸੌਗਾਤ ਦੇਣ ਦੀ ਤਿਆਰੀ 'ਚ ਪੰਜਾਬ ਸਰਕਾਰ, ਜਲਦ ਸ਼ੁਰੂ ਹੋਣ ਜਾ ਰਿਹਾ ਇਹ ਪ੍ਰਾਜੈਕਟ
ਸ਼ਿਕਾਇਕਕਰਤਾ ਨੇ ਨੇ ਦੱਸਿਆ ਕਿ ਉਸਦੇ ਭਰਾ ਨੇ ਜਦੋਂ ਉਸਨੂੰ ਇਹ ਦੱਸਿਆ ਕਿ ਉਕਤ ਵਿਅਕਤੀ ਉਸ ਕੋਲੋਂ 2 ਲੱਖ ਰੁਪਏ ਦੀ ਮੰਗ ਕਰ ਰਹੇ ਹਨ ਤਾਂ ਉਸਨੇ ਮਦਦ ਵਜੋਂ ਨਰਿੰਦਰ ਕੁਮਾਰ ਨੂੰ ਕੁਝ ਪੈਸੇ ਦੇ ਦਿੱਤੇ ਸਨ ਪਰ ਫਿਰ ਵੀ 3 ਵਿਅਕਤੀਆਂ ਵੱਲੋਂ ਨਰਿੰਦਰ ਨੂੰ ਤੰਗ ਪ੍ਰੇਸ਼ਾਨ ਕੀਤੀ ਜਾ ਰਿਹਾ ਸੀ। ਜਿਸ ਦੇ ਚੱਲਦਿਆਂ ਨਰਿੰਦਰ ਨੇ ਫਰੀਦਕੋਟ ਦੀ ਰਾਜਸਥਾਨ ਫੀਡਰ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਸਦਰ ਪੁਲਸ ਨੇ ਮ੍ਰਿਤਕ ਦੇ ਭਰਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ 'ਤੇ ਉਕਤ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਤੀਸਰੇ ਦੋਸ਼ੀ ਰੋਹਿਤ ਦੀ ਗ੍ਰਿਫ਼ਤਾਰੀ ਫਿਲਹਾਲ ਬਾਕੀ ਹੈ।
ਇਹ ਵੀ ਪੜ੍ਹੋ- ਕੈਨੇਡਾ 'ਚ ਇਕ ਹੋਰ ਪੰਜਾਬੀ ਨੇ ਤੋੜਿਆ ਦਮ, ਭਰੀ ਜਵਾਨੀ ’ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਗੱਭਰੂ ਪੁੱਤ
ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੀ 6 ਮਈ ਨੂੰ ਕੋਟਕਪੂਰਾ ਵਾਸੀ ਨਰਿੰਦਰ ਕੁਮਾਰ ਨੇ ਸਥਾਨਕ ਨਹਿਰ ਕੰਢੇ ਖੜ੍ਹੇ ਹੋ ਕੇ ਰੋ-ਰੋ ਕੇ ਆਪਣੀ ਹੱਡ ਬੀਤੀ ਬਿਆਨ ਕਰਕੇ ਆਪਣੇ ਪਰਿਵਾਰ ਵਾਲਿਆਂ ਤੋਂ ਮਾਫ਼ੀ ਮੰਗਦਿਆਂ ਵੀਡੀਓ ਬਣਾ ਸ਼ੋਸ਼ਲ ਮੀਡੀਆ ’ਤੇ ਸਾਂਝੀ ਕਰਨ ਉਪਰੰਤ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਇਸ ਦੌਰਾਨ ਜਦੋਂ ਨਹਿਰ ਕੋਲ ਘੁੰਮ ਰਹੇ ਕੁਝ ਵਿਅਕਤੀਆਂ ਨੇ ਨਰਿੰਦਰ ਕੁਮਾਰ ਦੀ ਲਾਸ਼ ਨੂੰ ਤੈਰਦਿਆਂ ਵੇਖਿਆ ਤਾਂ ਉਨ੍ਹਾਂ ਨੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਨਹਿਰ 'ਚੋਂ ਬਾਹਰ ਕੱਢਿਆ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤੀ ਨਵੀਂ ਸਿੱਖਿਆ ਨੀਤੀ, ਹੁਣ BSC ਦੇ ਨਾਲ ਇਹ ਕੋਰਸ ਵੀ ਕਰ ਸਕਣਗੇ ਵਿਦਿਆਰਥੀ
NEXT STORY