ਫਗਵਾੜਾ (ਜਲੋਟਾ)- ਫਗਵਾੜਾ ’ਚ ਰੱਖੜੀ ਦੇ ਮੌਕੇ ’ਤੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਭੈਣ ਤੋਂ ਰੱਖੜੀ ਬੰਨ੍ਹਾਉਣ ਤੋਂ ਕੁੱਝ ਸਮੇਂ ਬਾਅਦ ਹੀ ਸਕੇ ਭਰਾ ਦੀ ਲਾਸ਼ ਘਰ ’ਚ ਪੱਖੇ ਨਾਲ ਲਟਕਦੀ ਹੋਈ ਮਿਲੀ। ਮਾਮਲੇ ਦੀ ਸੂਚਨਾ ਸਿਟੀ ਪੁਲਸ ਨੂੰ ਦੇ ਦਿੱਤੀ ਗਈ ਹੈ।
ਪੁਲਸ ਨੇ ਮੌਕੇ ’ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਰਣਬੀਰ ਕੁਮਾਰ ਵਾਸੀ ਮੁਹੱਲਾ ਗੁਰੂਨਾਨਕਪੁਰਾ, ਫਗਵਾੜਾ ਵਜੋਂ ਹੋਈ ਹੈ, ਜਿਸ ਸਬੰਧੀ ਹੁਣ ਤੱਕ ਕੀਤੀ ਗਈ ਪੁਲਸ ਜਾਂਚ ’ਚ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਮਾਮਲਾ ਖੁਦਕੁਸ਼ੀ ਦਾ ਹੋ ਸਕਦਾ ਹੈ। ਹਾਲਾਂਕਿ ਪੁਲਸ ਨੇ ਕਿਹਾ ਹੈ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਦਿਨ ਬੁਝ ਗਿਆ ਘਰ ਦਾ ਚਿਰਾਗ, 'ਆ ਕੇ ਰੱਖੜੀ ਬੰਨ੍ਹਾਉਂਦਾ...' ਕਹਿ ਕੇ ਗਿਆ ਮੁੜ ਨਾ ਆਇਆ ਨੌਜਵਾਨ
ਮ੍ਰਿਤਕ ਰਣਬੀਰ ਕੁਮਾਰ ਦੇ ਜੀਜਾ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਕੁਝ ਸਮਾਂ ਪਹਿਲਾਂ ਹੀ ਰੱਖੜੀ ਦੇ ਤਿਉਹਾਰ ’ਤੇ ਫਗਵਾੜਾ ਦੇ ਗੁਰੂਨਾਨਕਪੁਰਾ ਸਥਿਤ ਘਰ ਆਏ ਸਨ, ਜਿੱਥੇ ਰਣਬੀਰ ਕੁਮਾਰ ਨੂੰ ਉਸ ਦੀ ਭੈਣ ਨੇ ਰੱਖੜੀ ਬੰਨ੍ਹੀ ਸੀ। ਇਸ ਤੋਂ ਕੁਝ ਸਮੇਂ ਬਾਅਦ ਉਹ ਆਪਣੀ ਪਤਨੀ ਨਾਲ ਵਾਪਸ ਬੰਗਾ ਚਲੇ ਗਏ।
ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਰਣਬੀਰ ਕੁਮਾਰ ਦੀ ਧੀ ਦਾ ਉਨ੍ਹਾਂ ਨੂੰ ਫੋਨ ਆਇਆ ਕਿ ਉਸ ਦੇ ਪਿਤਾ ਰਣਬੀਰ ਕੁਮਾਰ ਦੀ ਘਰ ਦੇ ਇਕ ਕਮਰੇ ’ਚ ਛੱਤ ਦੇ ਪੱਖੇ ਨਾਲ ਲਾਸ਼ ਲਟਕ ਰਹੀ ਹੈ। ਜਦੋਂ ਉਹ ਆਪਣੀ ਪਤਨੀ ਦੇ ਨਾਲ ਮੁੜਦੇ ਪੈਰੀਂ ਫਗਵਾੜਾ ਪੁੱਜੇ ਤਾਂ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ- 12ਵੀਂ ਦੀ ਵਿਦਿਆਰਥਣ ਨੂੰ ਆਟੋ ਚਾਲਕ ਨੇ ਬਣਾਇਆ ਹਵਸ ਦਾ ਸ਼ਿਕਾਰ, ਪੁਲਸ ਨੇ 4 ਘੰਟਿਆਂ 'ਚ ਕਰ ਲਿਆ ਕਾਬੂ
ਰੱਖੜੀ ਦੇ ਪਵਿੱਤਰ ਦਿਨ ਵਾਪਰੀ ਇਸ ਦੁਖਦਾਈ ਘਟਨਾ ਤੋਂ ਬਾਅਦ ਮੁੱਹਲਾ ਗੁਰੂ ਨਾਨਕਪੁਰਾ ਇਲਾਕੇ ਵਿਚ ਸੋਗ ਦਾ ਮਾਹੌਲ ਹੈ। ਇਹ ਮਾਮਲਾ ਲੋਕਾਂ ਵਿਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮਾਮਲੇ ਨੂੰ ਲੈ ਕੇ ਇਹ ਪਹੇਲੀ ਬਣੀ ਹੋਈ ਹੈ ਕਿ ਰਣਬੀਰ ਕੁਮਾਰ ਦੀ ਮੌਤ ਦਾ ਅਸਲ ਕਾਰਨ ਕੀ ਰਿਹਾ ਹੈ ? ਜਾਂ, ਜੇ ਉਸ ਨੇ ਖੁਦਕੁਸ਼ੀ ਹੀ ਕੀਤੀ ਹੈ ਤਾਂ ਇਸ ਦੇ ਪਿੱਛੇ ਕੀ ਕਾਰਨ ਹੈ ? ਫਿਲਹਾਲ ਇਸ ਦੀ ਅਸਲ ਵਜ੍ਹਾ ਤਾਂ ਤਫਤੀਸ਼ ਤੋਂ ਬਾਅਦ ਹੀ ਸਾਹਮਣੇ ਆਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੈਸਿਆਂ ਪਿੱਛੇ ਦੋਸਤਾਂ ਨੇ ਹੀ ਦੋਸਤ ਦਾ ਕਤਲ ਕਰ ਕੇ ਨਹਿਰ 'ਚ ਸੁੱਟੀ ਲਾਸ਼, ਪੁਲਸ ਨੇ 3 ਘੰਟਿਆਂ 'ਚ ਹੀ ਕੀਤੇ ਕਾਬੂ
NEXT STORY