ਜਲੰਧਰ- ਪੰਜਾਬ ਵਿੱਚ ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਲੰਧਰ ਦੀ ਰਹਿਣ ਵਾਲੀ ਇਕ ਵਿਆਹੁਤਾ ਔਰਤ ਦੀ ਫਰਜ਼ੀ ਆਈ. ਡੀ. ਬਣਾ ਕੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਅਪਲੋਡ ਕਰਕੇ ਸਹੁਰੇ ਪਰਿਵਾਰ ਨੂੰ ਭੇਜ ਦਿੱਤੀਆਂ ਗਈਆਂ। ਇਸ ਸਬੰਧੀ 25 ਸਾਲਾ ਪੀੜਤਾ ਨੇ ਮਾਮਲਾ ਦਰਜ ਕਰਵਾਇਆ ਹੈ। ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਕਮਿਸ਼ਨਰੇਟ ਪੁਲਸ ਨੇ ਵਿਦੇਸ਼ 'ਚ ਰਹਿਣ ਵਾਲੀ ਇਕ ਔਰਤ ਅਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਟਿੰਕੂ ਕਤਲ ਕਾਂਡ 'ਚ ਗ੍ਰਿਫ਼ਤਾਰ ਗੈਂਗਸਟਰਾਂ ਨੇ ਕੀਤਾ ਹੁਣ ਤੱਕ ਦਾ ਵੱਡਾ ਖ਼ੁਲਾਸਾ
ਦੋਸ਼ੀ ਦੀ ਪਛਾਣ ਨੇਹਾ ਪਤਨੀ ਰਮਨ ਵਾਸੀ ਲੁਧਿਆਣਾ ਅਤੇ ਵਿਸ਼ਾਲ ਵਾਸੀ ਮਲੇਸ਼ੀਆ ਦੇ ਰੂਪ ਵਿਚ ਹੋਈ ਹੈ। ਇਨ੍ਹਾਂ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 354-ਸੀ, 506, 507, 509, 120-ਬੀ ਅਤੇ ਆਈ. ਟੀ. ਐਕਟ ਦੀ ਧਾਰਾ 77-ਆਈ, 67, 67-ਈ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਇੰਸਟਾਗ੍ਰਾਮ 'ਤੇ ਉਸ ਦੀ ਫੇਕ ਆਈ. ਡੀ. ਬਣਾਈ ਅਤੇ ਉਸ 'ਤੇ ਇਤਰਾਜ਼ਯੋਗ ਤਸਵੀਰਾਂ ਸ਼ੇਅਰ ਕਰ ਦਿੱਤੀਆਂ। ਇਸ ਦੇ ਬਾਅਦ ਇਹ ਤਸਵੀਰਾਂ ਮਹਿਲਾ ਦੇ ਸਹੁਰੇ ਪਰਿਵਾਰ ਨੂੰ ਭੇਜ ਦਿੱਤੀਆਂ ਗਈਆਂ ਅਤੇ ਪੀੜਤਾ ਵਿਆਹੁਤਾ ਦਾ ਰਿਸ਼ਤਾ ਖ਼ਰਾਬ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ। ਪੁਲਸ ਨੇ ਸ਼ਿਕਾਇਤ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਐੱਸ.ਐੱਚ.ਓ. ਨੇ ਦੱਸਿਆ ਕਿ ਮਾਮਲੇ ਵਿਚ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਬਿਜਲੀ ਦੀ ਸਪਲਾਈ 'ਚ ਹੁਣ ਨਹੀਂ ਆਵੇਗੀ ਰੁਕਾਵਟ, ਖ਼ਪਤਕਾਰਾਂ ਨੂੰ ਮਿਲੇਗਾ ਇਹ ਲਾਭ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਲੱਗੇ ਹਾਈਟੈੱਕ ਨਾਕੇ, ਪੁਲਸ ਛਾਉਣੀ 'ਚ ਬਦਲੀਆਂ ਸੜਕਾਂ
NEXT STORY