ਨਕੋਦਰ(ਸੋਨੂੰ)— ਜਲੰਧਰ ਦੇ ਨਕੋਦਰ ਰੋਡ 'ਤੇ ਖਾਲਸਾ ਸਕੂਲ ਦੇ ਕੋਲ ਰੇਤਾ-ਬਜਰੀ ਦਾ ਕੰਮ ਕਰ ਰਹੇ ਇਕ ਨੌਜਵਾਨ ਨੂੰ ਕਰੰਟ ਲੱਗ ਗਿਆ। ਮੌਕੇ 'ਤੇ ਤੁਰੰਤ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਬਿੱਟੂ ਦੇ ਰੂਪ 'ਚ ਹੋਈ ਹੈ, ਜੋਕਿ ਸਫੀਪੁਰ ਦਾ ਰਹਿਣ ਵਾਲਾ ਸੀ। ਨੌਜਵਾਨ ਆਪਣੇ 2 ਲੜਕੇ, ਇਕ ਲੜਕੀ ਅਤੇ ਪਤਨੀ ਨੂੰ ਛੱਡ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਟਿੱਪਰ 'ਚੋਂ ਰੇਤਾ-ਬਜਰੀ ਬਾਹਰ ਕੱਢ ਰਿਹਾ ਸੀ ਕਿ ਇਸੇ ਦੌਰਾਨ ਬਿਜਲੀ ਦੀਆਂ ਤਾਰਾਂ ਟਿੱਪਰ ਨਾਲ ਟਕਰਾ ਗਈਆਂ ਅਤੇ ਨੌਜਵਾਨ ਨੂੰ ਆਪਣੀ ਲਪੇਟ 'ਚ ਲੈ ਲਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਆਵਾਰਾ ਤੇ ਖੂੰਖਾਰ ਕੁੱਤਿਆਂ ਨੇ ਮਚਾਈ ਦਹਿਸ਼ਤ
NEXT STORY