ਸੁਲਤਾਨਪੁਰ ਲੋਧੀ (ਧੀਰ)-ਬਿਆਸ ਦਰਿਆ ’ਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਪਿੰਡ ਰਾਮਪੁਰ ਗੋਰਾ ’ਚ ਇਕ ਅਣਪਛਾਤੀ ਲਾਸ਼ ਮਿਲੀ ਹੈ। ਸੂਚਨਾ ਪਾ ਕੇ ਪੁਲਸ ਪ੍ਰਸ਼ਾਸਨ ਹਰਕਤ ’ਚ ਆ ਗਿਆ ਅਤੇ ਲਾਸ਼ ਨੂੰ ਕਬਜ਼ੇ ’ਚ ਲਿਆ। ਇਸ ਅਣਪਛਾਤੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ ਹੈ ਅਤੇ ਲੋਕਾਂ ’ਚ ਸਹਿਣ ਦਾ ਮਾਹੌਲ ਵੀ ਪੈਦਾ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੋਇੰਦਵਾਲ ਪੁਲ ਤੋਂ ਬਿਆਸ ਦਰਿਆ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਵਾਲੇ ਜਲੰਧਰ ਦੇ ਢਿੱਲੋਂ ਭਰਾਵਾਂ ਦੇ ਮਾਮਲੇ ’ਚ ਨੇੜਲੇ ਪਿੰਡ ਮੰਡ ਚੌਧਰੀਵਾਲ ਵਿਚੋਂ ਛੋਟੇ ਭਰਾ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਬਰਾਮਦ ਹੋਈ ਸੀ ਪਰ ਵੱਡੇ ਭਰਾ ਮਾਨਵਜੀਤ ਸਿੰਘ ਢਿੱਲੋਂ ਅਜੇ ਵੀ ਲਾਪਤਾ ਹੈ, ਜਿਸ ਦੀ ਭਾਲ ਜ਼ੋਰਾਂ ਨਾਲ ਜਾਰੀ ਹੈ। ਇਸ ਲਾਸ਼ ਦੇ ਮਿਲਣ ਮਗਰੋਂ ਸਥਾਨਕ ਪੁਲਸ ਤੁਰੰਤ ਹਰਕਤ ’ਚ ਆ ਗਈ ਪਰ ਪੁਲਸ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਲਾਸ਼ ਢਿੱਲੋਂ ਬ੍ਰਦਰਜ਼ ਦੀ ਹੈ, ਜਾਂ ਕਿਸੇ ਹੋਰ ਵਿਅਕਤੀ ਦੀ।
ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ 'ਤਾ ਪਰਿਵਾਰ, ਓਵਰਡੋਜ਼ ਦੇ ਕਾਰਨ ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਸਿਰਫ਼ ਇਹ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਅਤੇ ਲਾਸ਼ ਦੀ ਹਾਲਤ ਵੇਖ ਕੇ ਇਹ ਕੋਈ ਪੱਕੀ ਗੱਲ ਨਹੀਂ ਹੈ, ਇਹ ਕੋਈ ਪੁਰਾਣੀ ਲਾਸ਼ ਨਹੀਂ ਜਾਪਦੀ, ਸਗੋਂ ਚਾਰ-ਪੰਜ ਦਿਨ ਪਹਿਲਾਂ ਦੀ ਜਾਪਦੀ ਹੈ। ਹਾਲਾਂਕਿ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਦੱਸਿਆ ਕਿ ਇਸ ਲਾਸ਼ ਨੂੰ ਪਛਾਣਨ ਲਈ ਉਹ ਇਲਾਕੇ ਵਿਚ ਹਰ ਜਗ੍ਹਾ ’ਤੇ ਇਸ਼ਤਿਹਾਰ ਛਪਵਾਉਣਗੇ ਅਤੇ ਉਨ੍ਹਾਂ ਪਰਿਵਾਰਾਂ ਦੇ ਨਾਲ ਸੰਪਰਕ ਕਰਨਗੇ, ਜਿਨ੍ਹਾਂ ਪਰਿਵਾਰਾਂ ਦਾ ਕੋਈ ਵੀ ਮੈਂਬਰ ਵਿਆਸ ਦਰਿਆ ਵਿਚ ਆਏ ਹੜ੍ਹਾਂ ਦੇ ਦੌਰਾਨ ਪਾਣੀ ਦੀ ਲਪੇਟ ਵਿਚ ਆ ਗਿਆ ਸੀ ਜਾਂ ਲਾਪਤਾ ਹੋ ਗਿਆ ਸੀ।
ਇਹ ਵੀ ਪੜ੍ਹੋ- ਜਲੰਧਰ ਪੁਲਸ ਦੇ ਦੋ ਮੁਲਾਜ਼ਮਾਂ ਦਾ ਹੈਰਾਨ ਕਰਦਾ ਕਾਰਾ, ਲੋਕਾਂ ਨੇ ਘੇਰਾ ਪਾ ਭਾਰਤ-ਪਾਕਿ ਸਰਹੱਦ ਤੋਂ ਕੀਤੇ ਕਾਬੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਨਸ਼ੇ ਨੇ ਉਜਾੜ 'ਤਾ ਪਰਿਵਾਰ, ਓਵਰਡੋਜ਼ ਦੇ ਕਾਰਨ ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
NEXT STORY