ਖਰੜ (ਗਗਨਦੀਪ) : ਅੱਜ ਸਵੇਰੇ ਨਜ਼ਦੀਕੀ ਪਿੰਡ ਭਜੌਲੀ ਵਿਖੇ ਪਿੰਡ ਦੇ ਟੋਭੇ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਸਬੰਧੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਸਦਰ ਖਰੜ ਦੇ ਐੱਸ. ਐੱਚ. ਓ. ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਪਿੰਡ ਭਜੌਲੀ ਤੋਂ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਦੀ ਲਾਸ਼ ਪਿੰਡ ਦੇ ਟੋਬੇ 'ਚ ਪਾਣੀ 'ਤੇ ਤੈਰ ਰਹੀ ਹੈ, ਜਿਸ 'ਤੇ ਉਨ੍ਹਾਂ ਮੌਕੇ 'ਤੇ ਜਾ ਕੇ ਲਾਸ਼ ਨੂੰ ਪਾਣੀ ਵਿੱਚੋਂ ਬਾਹਰ ਕੱਢਵਾਇਆ।
ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (35) ਪੁੱਤਰ ਪਰਮਜੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਸਿਵਲ ਹਸਪਤਾਲ ਖਰੜ ਦੇ ਮੁਰਦਾ ਘਰ ਵਿੱਚ ਅਗਲੇਰੀ ਕਾਰਵਾਈ ਲਈ ਰਖਵਾ ਦਿੱਤਾ ਹੈ। ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰ ਵੱਲੋਂ ਕਿਸੇ 'ਤੇ ਕੋਈ ਸ਼ੱਕ ਜ਼ਾਹਰ ਨਹੀਂ ਕੀਤਾ ਗਿਆ। ਐੱਸ. ਐੱਚ. ਓ. ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸਿਵਲ ਹਸਪਤਾਲ ਖਰੜ ਵਿੱਚ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਭਰਾ ਅਣ-ਵਿਆਹਿਆ ਸੀ ਅਤੇ ਦਿਹਾੜੀਦਾਰ ਦਾ ਕੰਮ ਕਰਦਾ ਸੀ। 2 ਦਿਨ ਪਹਿਲਾਂ ਉਹ ਘਰ ਤੋਂ ਦਿਹਾੜੀ ਕਰਨ ਲਈ ਗਿਆ ਸੀ ਪਰ ਘਰੇ ਵਾਪਸ ਨਹੀਂ ਆਇਆ। ਇਸ 'ਤੇ ਉਨ੍ਹਾਂ ਸੋਚਿਆ ਕਿ ਉਹ ਅੱਗੇ ਵੀ ਕਈ-ਕਈ ਦਿਨ ਘਰ ਨਹੀਂ ਆਉਂਦਾ ਪਰ ਅੱਜ ਸਵੇਰੇ ਜਦੋਂ ਟੋਭੇ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਰੌਲਾ ਪਿਆ ਤਾਂ ਪੂਰਾ ਪਿੰਡ ਟੋਭੇ ਕੋਲ ਇਕੱਠਾ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਟੋਭੇ ਵਿੱਚ ਡੁੱਬ ਕੇ ਮਰਨ ਵਾਲਾ ਉਨ੍ਹਾਂ ਦਾ ਭਰਾ ਸਤਨਾਮ ਸਿੰਘ ਹੈ। ਪੁਲਸ ਵੱਲੋਂ ਮ੍ਰਿਤਕ ਦੇ ਭਰਾ ਦੇ ਬਿਆਨਾਂ 'ਤੇ ਕਾਰਵਾਈ ਅਮਲ ਵਿੱਚ ਲਿਆ ਲਾਸ਼ ਦਾ ਪੋਸਟਮਾਰਟਮ ਕਰਵਾ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਹੁਣ ਫਿਰੋਜ਼ਪੁਰ ਵਿਚ...
NEXT STORY