ਸੁਲਤਾਨਪੁਰ ਲੋਧੀ (ਸੋਢੀ)— ਰੋਜ਼ੀ-ਰੋਟੀ ਦੀ ਭਾਲ ਲਈ ਮਲੇਸ਼ੀਆ ਗਏ ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖਬਰ ਮਿਲੀ ਹੈ। ਸੁਲਤਾਨਪੁਰ ਲੋਧੀ ਦੇ ਪਿੰਡ ਚੁਲੱਧਾ ਦਾ ਰਹਿਣ ਵਾਲਾ 37 ਸਾਲਾ ਵਿਅਕਤੀ ਸੁੱਚਾ ਸਿੰਘ ਪੁੱਤਰ ਸ੍ਰੀ ਪਿਆਰਾ ਲਾਲ ਦੋ ਸਾਲ ਪਹਿਲਾਂ ਹੀ ਮਲੇਸ਼ੀਆ ਲੇਬਰ ਦੇ ਕੰਮ 'ਚ ਗਿਆ ਸੀ।
ਇਹ ਵੀ ਪੜ੍ਹੋ: ਬੀਮਾਰੀ ਤੇ ਗਰੀਬੀ ਨੇ ਪਤੀ-ਪਤਨੀ ਨੂੰ ਮਰਨ ਲਈ ਕੀਤਾ ਮਜਬੂਰ, ਦੋਹਾਂ ਨੇ ਨਿਗਲਿਆ ਜ਼ਹਿਰ
ਮ੍ਰਿਤਕ ਵਿਅਕਤੀ ਦੇ ਪਿੰਡ 'ਚ ਰਹਿੰਦੇ ਭਰਾ ਦੰਦਾਂ ਦੇ ਡਾ. ਬਲਕਾਰ ਸਿੰਘ ਚੁਲੱਧਾ ਨੇ ਦੱਸਿਆ ਕਿ ਉਸ ਦਾ ਭਰਾ ਤਕਰੀਬਨ ਦੋ ਕੁ ਸਾਲ ਪਹਿਲਾਂ ਕਮਾਈ ਕਰਨ ਲਈ ਮਲੇਸ਼ੀਆ ਗਿਆ ਸੀ, ਜਿੱਥੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ।
ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹੀ ਹੋਈ ਪ੍ਰੇਮਿਕਾ, ਪਹਿਲੇ ਪ੍ਰੇਮੀ ਨਾਲ ਮਿਲ ਕੇ ਦੂਜੇ ਪ੍ਰੇਮੀ ਨੂੰ ਦਿੱਤੀ ਖ਼ੌਫਨਾਕ ਮੌਤ
ਉਹ ਆਪਣੇ ਪਿੱਛੇ ਪਤਨੀ ਤੇ ਦੋ ਲੜਕੇ ਇੱਕ 14 ਸਾਲ ਤੇ ਦੂਜਾ 8 ਸਾਲ ਨੂੰ ਰੋਦਿਆਂ ਛੱਡ ਗਿਆ। ਪ੍ਰਦੇਸ਼ਾਂ ਤੋਂ ਆਈ ਨੌਜਵਾਨ ਦੀ ਮੌਤ ਦੀ ਖਬਰ ਕਾਰਨ ਸਾਰਾ ਪਰਿਵਾਰ ਵੱਡੇ ਸਦਮੇ 'ਚ ਹੈ। ਡਾ. ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਮਲੇਸ਼ੀਆ ਤੋਂ ਭਾਰਤ ਲਿਆਉਣ ਲਈ ਮਲੇਸ਼ੀਆਂ ਦੀ ਇਕ ਸਿੱਖਾਂ ਦੀ ਸਮਾਜ ਸੇਵੀ ਸੰਸਥਾ ਯਤਨ ਕਰ ਰਹੀ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ, ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸੁੱਚਾ ਸਿੰਘ ਦੀ ਲਾਸ਼ ਮਲੇਸ਼ੀਆ ਤੋਂ ਭਾਰਤ ਮੰਗਵਾਈ ਜਾਵੇ ਅਤੇ ਗਰੀਬ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ ।
ਇਹ ਵੀ ਪੜ੍ਹੋ: ਜਲੰਧਰ 'ਚ ਮੁੜ ਕੋਰੋਨਾ ਦਾ ਵੱਡਾ ਧਮਾਕਾ, 3 ਦੀ ਮੌਤ ਤੇ ਵੱਡੀ ਗਿਣਤੀ 'ਚ ਨਵੇਂ ਮਾਮਲਿਆਂ ਦੀ ਪੁਸ਼ਟੀ
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਦੂਜੀ ਮੌਤ, 25 ਨਵੇਂ ਮਾਮਲੇ ਆਏ ਸਾਹਮਣੇ
NEXT STORY