ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਮੇਨ ਬਾਜ਼ਾਰ ਉੜਮੁੜ ਵਿਚ ਬੀਤੀ ਰਾਤ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਜਾਜਾ ਦੇ ਰੂਪ ਵਿਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇੰਦਰਜੀਤ ਜਦੋਂ ਬੀਤੀ ਰਾਤ ਉੜਮੁੜ ਬਾਜ਼ਾਰ ਵਿਚ ਆਪਣੇ ਮੋਟਰਸਾਈਕਲ 'ਤੇ ਰਾਤ 10 ਵਜੇ ਦੇ ਕਰੀਬ ਜਾ ਰਿਹਾ ਸੀ ਤਾਂ ਕਿਸੇ ਵਾਹਨ ਨੇ ਉਸ ਵਿਚ ਟੱਕਰ ਮਾਰ ਦਿੱਤੀ।
ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਇੰਦਰਜੀਤ ਸਿੰਘ ਨੂੰ ਵੇਵਜ ਹਸਪਤਾਲ ਵੇਵਜ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਪੁਲਸ ਨੂੰ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਕਿਹੜੇ ਹਾਲਾਤ ਵਿਚ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਕਹਿਰ ਵਰਾਉਣ ਲੱਗੀ ਠੰਡ, ਤਾਪਮਾਨ 4 ਡਿਗਰੀ ਤੋਂ ਵੀ ਹੇਠਾਂ, ਚਿਤਾਵਨੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿਲਾ ਕੌਂਸਲਰ ਦੇ ਪੁੱਤ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ
NEXT STORY