ਕਪੂਰਥਲਾ/ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ’ਚ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਅੰਮ੍ਰਿਤਪੁਰ ਥਾਣਾ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ। ਉਕਤ ਨੌਜਵਾਨ ਵਿਆਹੁਤਾ ਸੀ ਅਤੇ ਉਸ ਦੀ ਇਕ ਡੇਢ ਮਹੀਨੇ ਦੀ ਛੋਟੀ ਬੱਚੀ ਵੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ, ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਇਸ ਸੜਕ 'ਤੇ ਲੱਗੀ ਇਹ ਪਾਬੰਦੀ

ਜਾਣਕਾਰੀ ਅਨੁਸਾਰ ਜਸਪਾਲ ਸਿੰਘ (27) ਕਪੂਰਥਲਾ ਤੋਂ ਕੰਮ ਕਰਕੇ ਬੀਤੇ ਦਿਨ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਮੁੰਡੀ ਮੋੜ ਤੋਂ ਅੱਗੇ ਗੋਇੰਦਵਾਲ ਸਾਹਿਬ ਮਾਰਗ 'ਤੇ ਪੁੱਜਾ ਤਾਂ ਸਾਹਮਣੇ ਤੋਂ ਆਉਂਦੀ ਇਕ ਪ੍ਰਾਈਵੇਟ ਬੱਸ ਨਾਲ ਉਸ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਜਸਪਾਲ ਦੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਉਧਰ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਡਰਾਈਵਰ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਮਾਮਲੇ ਨੂੰ ਲੈ ਕੇ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਟੀਮ ਵੱਲੋਂ ਦੋਸ਼ੀ ਬਸ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਬਸ ਅਤੇ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਦੇ ਚਾਲਕ ਦੇ ਨਸ਼ੇ 'ਚ ਹੋਣ ਦੇ ਦੋਸ਼ਾਂ ਨੂੰ ਲੈ ਕੇ ਪੁਲਸ ਕਰਮਚਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ, ਜਿੱਥੇ ਉਸ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ, List 'ਚ ਵੇਖੋ ਨਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੋਸਤ ਦੀ Love Marriage 'ਚ ਗਵਾਹੀ ਪਾਉਣ ਵਾਲੇ ਨੂੰ ਚੁੱਕ ਕੇ ਲੈ ਗਏ ਕੁੜੀ ਵਾਲੇ ਤੇ ਫ਼ਿਰ...
NEXT STORY