ਸਾਨੇਵਾਲ (ਜਗਰੂਪ)-ਥਾਣਾ ਸਾਹਨੇਵਾਲ ਦੇ ਇਲਾਕੇ ਵਿਚ ਦੋ ਵੱਖ-ਵੱਖ ਵਾਪਰੇ ਦੋ ਸੜਕ ਹਾਦਸਿਆਂ ਦੌਰਾਨ ਇਕ ਵਿਅਕਤੀ ਦੀ ਮੌਤ ਅਤੇ ਇਕ ਗੰਭੀਰ ਫੱਟੜ ਹੋ ਗਿਆ। ਜਾਣਕਾਰੀ ਸਾਂਝੀ ਕਰਦੇ ਹੋਏ ਥਾਣੇਦਾਰ ਸਾਧੂ ਸਿੰਘ ਨੇ ਦੱਸਿਆ ਕਿ ਕੁਹਾੜਾ ਸਾਹਨੇਵਾਲ ਰੋਡ 'ਤੇ ਜੰਡਾਲੀ ਤੋਂ ਕੰਮ ਖ਼ਤਮ ਕਰਕੇ ਆ ਰਹੇ ਰਾਜ ਮਿਸਤਰੀ ਦੇ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 17 ਦਸੰਬਰ ਨੂੰ ਹੋਵੇਗਾ...
ਉਨ੍ਹਾਂ ਦੱਸਿਆ ਕਿ ਮੌਤ ਇੰਨੀ ਭਿਆਨਕ ਸੀ ਕਿ ਮ੍ਰਿਤਕ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਗਿਆ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਹਣ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਘਲੋਟੀ ਵਜੋਂ ਹੋਈ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਮ੍ਰਿਤਕ ਦੀ ਮਾਂ ਜਸਵੀਰ ਕੌਰ ਪਤਨੀ ਮਹਿੰਦਰ ਸਿੰਘ ਦੇ ਬਿਆਨਾਂ 'ਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਧਰ ਦੇਰ ਰਾਤ ਦਿੱਲੀ ਹਾਈਵੇਅ 'ਤੇ ਆਪਣੀ ਕਾਰ ਵਿੱਚ ਆ ਰਹੇ ਵਿਅਕਤੀ ਦਾ ਸੰਤੁਲਨ ਵਿਗੜਨ ਨਾਲ ਕਾਰ ਕਈ ਪਲਟੀਆਂ ਖਾ ਕੇ ਬੁਰੀ ਤਰ੍ਹਾਂ ਨੁਕਸਾਨੀ ਗਈ। ਜਿਸ ਨੂੰ ਚਲਾਉਣ ਵਾਲੇ ਸੁਨੀਲ ਕੁਮਾਰ ਉਰਫ਼ ਸੋਨੀ ਵਾਸੀ ਸਲੇਮ ਟਾਵਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਸ ਨੂੰ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! IAS ਸਮੇਤ PCS ਅਧਿਕਾਰੀਆਂ ਦੇ ਤਬਾਦਲੇ
ਅੰਮ੍ਰਿਤਸਰ ਦੇ ਇਹ ਪਿੰਡ ਚਰਚਾ 'ਚ, ਨਹੀਂ ਰੁਕ ਰਹੀ ਤਸਕਰੀ, ਫਿਰ ਫੜੇ ਗਏ ਦੋ ਡਰੋਨ ਤੇ ਹੈਰੋਇਨ ਦੇ ਪੈਕੇਟ
NEXT STORY