ਬਨੂੜ (ਗੁਰਪਾਲ)- ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਪਿੰਡ ਬਸੀ ਈਸੇ ਖਾਂ ਵਿਖੇ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਏ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦਲਜੀਤ ਸਿੰਘ (47) ਪੁੱਤਰ ਗੁਰਵਿੰਦਰ ਸਿੰਘ ਵਾਸੀ ਬਠਿੰਡਾ ਬਨੂੜ ਵਿਖੇ ਬਿਜਲੀ ਠੇਕੇਦਾਰ ਦਾ ਕੰਮ ਕਰਦਾ ਸੀ। ਬੀਤੀ ਰਾਤ 9 ਵਜੇ ਦੇ ਕਰੀਬ ਜਦੋਂ ਉਹ ਬਨੂੜ ਤੋਂ ਰੋਇਲ ਸਿਟੀ ਵੱਲ ਜਾ ਰਿਹਾ ਸੀ ਤਾਂ ਬਸੀ ਈਸੇ ਖਾਂ ਨੇੜੇ ਪੁੱਜਣ 'ਤੇ ਪਿੱਛੋਂ ਆ ਰਹੀ ਇਕ ਕਾਰ ਨੇ ਉਸ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਹਵਾ 'ਚ ਉੱਡਦਾ ਹੋਇਆ ਦੂਰ ਜਾ ਕੇ ਡਿੱਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਘਟਨਾ ਤੋਂ ਬਾਅਦ ਇਕੱਠੇ ਹੋਏ ਰਾਹਗੀਰਾਂ ਨੇ ਖ਼ੂਨ ਨਾਲ ਲਥਪਥ ਹੋਏ ਦਲਜੀਤ ਸਿੰਘ ਨੂੰ ਚੁੱਕ ਕੇ ਬਨੂੜ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦਲਜੀਤ ਸਿੰਘ ਆਪਣੇ ਪਿੱਛੇ ਦੋ ਬੱਚੇ ਅਤੇ ਪਤਨੀ ਛੱਡ ਗਿਆ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਵਿਅਕਤੀ ਦੀ ਲਾਸ਼ ਨੂੰ ਰਾਤ ਪੋਸਟਮਾਰਟਮ ਲਈ ਡੇਰਾਬੱਸੀ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਗਿਆ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ: ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ! 3 ਤੋਂ 6 ਅਗਸਤ ਤੱਕ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
NEXT STORY