ਜਲੰਧਰ (ਸੋਨੂੰ)- ਜਲੰਧਰ ਦੇ ਬੀ. ਐੱਸ. ਐੱਫ਼. ਚੌਕ ਕੋਲ ਇਕ ਸਰਕਾਰੀ ਬੱਸ ਅਤੇ ਐਕਟਿਵਾ ਦੀ ਭਿਆਨਕ ਟੱਕਰ ਹੋਣ ਕਾਰਨ ਰੂਹ ਕੰਬਾਊ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਹਰਬੰਸ ਲਾਲ ਨੇ ਕਿਹਾ ਕਿ ਉਹ ਚੌਕ ਦੇ ਕੋਲ ਖੜ੍ਹੇ ਸਨ। ਜਿਵੇਂ ਹੀ ਐਕਟਿਵਾ ਸਵਾਰ ਨੇ ਇਕ ਕਾਰ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ, ਉਹ ਸਾਹਮਣੇ ਤੋਂ ਆ ਰਹੀ ਰੋਡਵੇਜ਼ ਬੱਸ ਨਾਲ ਟਕਰਾ ਗਿਆ। ਬੱਸ ਦਾ ਟਾਇਰ ਐਕਟਿਵਾ ਸਵਾਰ ਦੇ ਸਿਰ ਤੋਂ ਲੰਘ ਗਿਆ।

ਸਿਰ ਵਿੱਚ ਸੱਟ ਲੱਗਣ ਕਾਰਨ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਸ ਨੂੰ ਕਬਜ਼ੇ ਵਿੱਚ ਲੈ ਕੇ ਬਾਰਾਂਦਰੀ ਥਾਣੇ ਲਿਜਾਇਆ ਗਿਆ ਹੈ। ਲਾਸ਼ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਪੁਲਸ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਗੁਰਪੁਰਬ ਤੋਂ ਪਹਿਲਾਂ ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਦੀ ਰਿਹਾਇਸ਼ 'ਤੇ ED ਦੀ ਰੇਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਗੁੱਡੀ ਚੜ੍ਹਾਈ ਤਾਂ 5 ਹਜ਼ਾਰ ਰੁਪਏ ਜੁਰਮਾਨਾ...!', ਪੰਜਾਬ ਦੇ ਇਸ ਪਿੰਡ 'ਚ ਪਤੰਗਬਾਜ਼ੀ Ban
NEXT STORY