ਫਗਵਾੜਾ (ਜਲੋਟਾ)— ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ 'ਤੇ ਸਥਿਤ ਇਕ ਨਿੱਜੀ ਯੂਨੀਵਰਸਿਟੀ 'ਚ ਅੱਜ ਉਸ ਸਮੇਂ ਹਲਚਲ ਮਚ ਗਈ ਜਦੋਂ ਇਥੇ ਕੰਮ ਕਰ ਰਹੇ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੁਆਰਕਾ ਦੇ ਰੂਪ 'ਚ ਹੋਈ ਹੈ, ਜੋਕਿ ਯੂ. ਪੀ. ਦੇ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਫਗਵਾੜਾ ਦੀ ਨਿੱਜੀ ਯੂਨੀਵਰਸਿਟੀ 'ਚ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ: ACP ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਪੰਜਾਬ ਪੁਲਸ ਚੌਕਸ, ਕਰ ਰਹੀ ਮੁਲਾਜ਼ਮਾਂ ਦੇ ਟੈਸਟ
ਇਹ ਵੀ ਪੜ੍ਹੋ : ਵਿਸਾਖੀ ਮੌਕੇ ਰੁਸ਼ਨਾਇਆ ਤਖਤ ਸ੍ਰੀ ਕੇਸਗੜ੍ਹ ਸਾਹਿਬ, ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਸੀ. ਐੱਮ. ਓ. ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੱਕੀ ਹਾਲਾਤ 'ਚ ਮਰੇ ਦੁਆਰਕਾ ਨੂੰ ਅੱਜ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮੋਹਾਲੀ ਤੋਂ ਬਾਅਦ ਹੁਣ ਜਲੰਧਰ 'ਚ ਕੋਰੋਨਾ ਦਾ ਕਹਿਰ, ਜਾਣੋ ਕੀ ਨੇ ਤਾਜ਼ਾ ਹਾਲਾਤ
ਉਕਤ ਮਰੀਜ਼ ਕਈ ਬੀਮਾਰੀਆਂ ਦਾ ਸ਼ਿਕਾਰ ਸੀ ਅਤੇ ਸਿਹਤ ਠੀਕ ਨਾ ਹੋਣ ਕਰਕੇ ਉਕਤ ਮਰੀਜ਼ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਮਾਮਲਾ ਸ਼ੱਕੀ ਹੋਣ ਕਰਕੇ ਨਿੱਜੀ ਹਸਪਤਾਲ ਵੱਲੋਂ ਸਿਹਤ ਵਿਭਾਗ ਦੀ ਟੀਮ ਦੁਆਰਾ ਉਸ ਦਾ ਕੋਵਿਡ-19 ਦੇ ਟੈਸਟ ਲਈ ਸੈਂਪਲ ਲਏ ਹਨ, ਜਿਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਅਜੇ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਵੀ ਇਹ ਖੁਲਾਸਾ ਹੋਵੇਗਾ ਕਿ ਦੁਆਰਕਾ ਦੀ ਮੌਤ ਕਿਹੜੇ ਕਾਰਨਾਂ ਕਰਕੇ ਹੋਈ ਹੈ।
ਇਹ ਵੀ ਪੜ੍ਹੋ : ਬਲਦੇਵ ਸਿੰਘ ਦੇ ਸੰਪਰਕ ਰਹੇ ਪਿੰਡ ਵਿਰਕਾਂ ਦੇ ਸਾਰੇ ਮਰੀਜ਼ ਹੋਏ ਠੀਕ, 'ਕੋਰੋਨਾ' ਨੂੰ ਦਿੱਤੀ ਮਾਤ
ਖਤਰਨਾਕ ਵਾਇਰਸਾਂ ਤੋਂ ਕਿਵੇਂ ਆਪਣਾ ਬਚਾਅ ਕਰਦਾ ਹੈ ‘ਮਨੁੱਖੀ ਦਿਮਾਗ’? (ਵੀਡੀਓ)
NEXT STORY