ਜਲੰਧਰ(ਗੁਲਸ਼ਨ)— ਚੰਦਨ ਨਗਰ ਫਾਟਕ ਦੇ ਨੇੜੇ ਬੁੱਧਵਾਰ ਦੀ ਸ਼ਾਮ ਨੂੰ ਇਕ ਨੌਜਵਾਨ ਅੰਮ੍ਰਿਤਸਰ ਤੋਂ ਆ ਰਹੀ ਚੰਡੀਗੜ੍ਹ ਇੰਟਰਸਿਟੀ ਐਕਸਪ੍ਰੈੱਸ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਜੀ. ਆਰ. ਪੀ. ਦੇ ਹੈੱਡ ਕਾਂਸਟੇਬਲ ਨਰਿੰਦਰਪਾਲ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੇ ਕੋਲੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਤੇਜਿੰਦਰ ਸਿੰਘ (28) ਪੁੱਤਰ ਹਰਵਿੰਦਰ ਸਿੰਘ ਨਿਵਾਸੀ ਗੋਕੁਲ ਨਗਰ ਸੋਢਲ ਰੋਡ ਦੇ ਤੌਰ 'ਤੇ ਹੋਈ ਹੈ। ਤੇਜਿੰਦਰ ਦੀ ਮੌਤ ਇਕ ਹਾਦਸਾ ਸੀ ਜਾਂ ਕੁਝ ਹੋਰ, ਇਸ ਬਾਰੇ ਕੁਝ ਸਪੱਸ਼ਟ ਨਹੀਂ ਹੋ ਸਕਿਆ।
ਫਿਲਹਾਲ ਪੁਲਸ ਮੁਤਾਬਕ ਅਜੇ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਸਥਿਤੀ ਸਪੱਸ਼ਟ ਹੋਵੇਗੀ। ਪੁਲਸ ਮੁਤਾਬਕ ਮ੍ਰਿਤਕ ਵਿਆਹਿਆ ਸੀ ਅਤੇ ਉਹ ਫੜ੍ਹੀ ਲਾਉਣ ਦਾ ਕੰਮ ਕਰਦਾ ਸੀ।
ਨਯਾ ਬਾਜ਼ਾਰ ਵਿਖੇ ਫਿਰ ਚਲੀਆਂ ਡਿੱਚ ਮਸ਼ੀਨਾਂ
NEXT STORY