ਲੁਧਿਆਣਾ (ਤਰੁਣ)— ਲੁਧਿਆਣਾ ਦੇ ਹੋਟਲ ਨੰਦਾ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਇਕ ਕਮਰੇ ’ਚੋਂ 55 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ ’ਚ ਲਾਸ਼ ਬਰਾਮਦ ਕੀਤੀ ਗਈ। ਮਿ੍ਰਤਕ ਦੀ ਪਛਾਣ ਰਾਹੁਲ ਦੇ ਰੂਪ ’ਚ ਹੋਈ ਹੈ, ਜੋਕਿ ਲੁਧਿਆਣਾ ਦਾ ਹੀ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਦੋ ਦਿਨ ਪਹਿਲਾਂ ਆਪਣੇ ਸਾਥੀ ਦੇ ਨਾਲ ਇਸ ਹੋਟਲ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਜਿਸ ਕਮਰੇ ’ਚੋਂ ਰਾਹੁਲ ਦੀ ਲਾਸ਼ ਬਰਾਮਦ ਕੀਤੀ ਗਈ ਹੈ, ਉਹ ਰਾਹੁਲ ਦੇ ਨਾਂ ’ਤੇ ਹੀ ਬੁੱਕ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਫਰੀਦਕੋਟ ’ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ
ਉਕਤ ਘਟਨਾ ਦਾ ਪਤਾ ਅੱਜ ਦੁਪਹਿਰ ਉਸ ਸਮੇਂ ਲੱਗਾ ਜਦੋਂ ਰਾਹੁਲ ਆਪਣੇ ਕਮਰੇ ’ਚੋਂ ਦੁਪਹਿਰ ਤੱਕ ਬਾਹਰ ਨਾ ਨਿਕਲਿਆ। ਇਸ ਤੋਂ ਬਾਅਦ ਹੋਟਲ ਪ੍ਰਬੰਧਕਾਂ ਵੱਲੋਂ ਜਾ ਕੇ ਉਕਤ ਕਮਰੇ ਨੂੰ ਨਕਲੀ ਚਾਬੀ ਨਾਲ ਖੋਲ੍ਹਿਆ ਗਿਆ ਤਾਂ ਵੇਖਿਆ ਕਿ ਰਾਹੁਲ ਦੀ ਲਾਸ਼ ਕਮਰੇ ’ਚ ਬੈੱਡ ’ਤੇ ਪਈ ਹੋਈ ਸੀ।
ਇਹ ਵੀ ਪੜ੍ਹੋ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਜਦੋਂ ਰਾਹੁਲ ਦਾ ਸਾਥੀ ਕਮਰੇ ’ਚੋਂ ਬਾਹਰ ਨਿਕਲਿਆ ਤਾਂ ਉਸ ਨੇ ਹੋਟਲ ਪ੍ਰਬੰਧਕਾਂ ਨੂੰ ਕਿਹਾ ਸੀ ਕਿ ਰਾਹੁਲ ਕਮਰੇ ’ਚ ਸੁੱਤਾ ਪਿਆ ਹੈ ਅਤੇ ਉਸ ਨੂੰ ਨਾ ਉਠਾਇਆ ਜਾਵੇ। ਦੁਪਹਿਰ ਤੱਕ ਰਾਹੁਲ ਦੇ ਕਮਰੇ ’ਚੋਂ ਨਾ ਨਿਕਲਣ ਤੋਂ ਬਾਅਦ ਹੋਟਲ ਦੇ ਪ੍ਰਬੰਧਕਾਂ ਵੱਲੋਂ ਜਾ ਕੇ ਕਮਰੇ ’ਚ ਵੇਖਿਆ ਗਿਆ ਤਾਂ ਲਾਸ਼ ਬਰਾਮਦ ਕੀਤੀ ਗਈ। ਇਸ ਤੋਂ ਬਾਅਦ ਮੌਕੇ ’ਤੇ ਸਬੰਧਤ ਥਾਣੇ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ : ਜਲੰਧਰ ’ਚ ਕਿਸਾਨਾਂ ਨੇ ਰੋਕੀ ਰੇਲ, ਚੱਕਾ ਜਾਮ ਕਰ ਮੋਦੀ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਏ. ਡੀ. ਸੀ. ਪੀ.-1 ਡਾ. ਪ੍ਰਜਾ ਜੈਨ, ਏ. ਸੀ. ਪੀ. ਸੈਂਟਰਲ ਵਰਿਆਮ ਸਿੰਘ, ਥਾਣਾ ਕੋਤਵਾਲੀ ਇੰਚਾਰਦਜ ਹਰਜੀਤ ਸਿੰਘ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਸ ਨੇ ਕਮਰੇ ’ਚੋਂ ਨਸ਼ੀਲਾ ਪਦਾਰਥ ਵੀ ਬਰਾਮਦ ਹੋਇਆ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਰਾਹੁਲ ਦੀ ਮੌਤ ਓਵਰਡੋਜ਼ ਕਾਰਨ ਜਾਂ ਫਿਰ ਕਤਲ ਹੋਣ ਨਾਲ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗੇਲਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਗੱਭਰੂ ਪੁੱਤਰਾਂ ਦੀ ਹੋਈ ਮੌਤ
ਨੋਟ: ਪੰਜਾਬ ਵਿਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦਿਓ ਜਵਾਬ
ਵੱਡੀ ਖ਼ਬਰ: ਫਰੀਦਕੋਟ ’ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ
NEXT STORY