ਅਜਨਾਲਾ (ਗੁਰਿੰਦਰ ਸਿੰਘ ਬਾਠ) : ਅੱਜ ਸਵੇਰੇ ਤੜਕਸਾਰ ਅਜਨਾਲਾ ਦੇ ਸਰਹੱਦੀ ਪਿੰਡ ਚੜ੍ਹਦੇ ਵਾਲੀ ਦੇ ਇੱਕ ਪਰਿਵਾਰ 'ਚ ਉਸ ਵੇਲੇ ਮਾਤਮ ਦਾ ਮਾਹੌਲ ਛਾ ਗਿਆ ਜਦੋਂ ਘਰ ਦਾ ਮੁਖੀ ਕਰਫਿਊ ਦੌਰਾਨ ਘਰੇਲੂ ਕੰਮਾਂ ਲਈ ਘਰੋਂ ਬਾਹਰ ਨਿਕਲਿਆ ਸੀ, ਜਿਸ ਦੌਰਾਨ ਤੇਜ਼ ਰਫਤਾਰ ਕਾਰ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ ਅਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ ► ਸ਼ੇਰਪੁਰ : ਕਾਂਗਰਸੀ ਆਗੂ ਦੀ ਗੋਲੀ ਲੱਗਣ ਨਾਲ ਮੌਤ
ਦੱਸ ਦਈਏ ਕਿ ਘਰ ਦਾ ਮੁਖੀ ਕਰਫਿਊ ਦੌਰਾਨ ਮੋਟਰਸਾਈਕਲ 'ਤੇ ਘਰੋਂ ਸਬਜ਼ੀ ਲੈਣ ਲਈ ਅਤੇ ਹੋਰ ਘਰੇਲੂ ਕੰਮਾਂ ਲਈ ਗਿਆ ਸੀ ਕਿ ਨਜ਼ਦੀਕੀ ਪਿੰਡ ਗੁਰਾਲਾ ਮੋੜ 'ਤੇ ਇਕ ਤੇਜ਼ ਰਫਤਾਰ ਕਾਰ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਰਸਾ ਸਿੰਘ ਵਾਸੀ ਪਿੰਡ ਚੜਤੇਵਾਲੀ ਵਜੋਂ ਹੋਈ ਹੈ। ਥਾਣਾ ਅਜਨਾਲਾ ਦੀ ਪੁਲਸ ਵਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਕਤ ਘਟਨਾ ਸਬੰਧੀ ਐੱਸ. ਐੱਚ. ਓ. ਅਜਨਾਲਾ ਸ੍ਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਏ. ਸੀ. ਬਲਦੇਵ ਰਾਜ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਜੋ ਮਾਮਲੇ ਦੀ ਜਾਂਚ ਦੌਰਾਨ ਜੋ ਹਕੀਕਤ ਪਾਈ ਜਾਏਗੀ, ਉਸੇ ਅਨੁਸਾਰ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ ► ਅੰਮ੍ਰਿਤਸਰ ਦੀ ਡਾਕਟਰ ਨੇ ਕੋਵਿਡ-19 ਇਲਾਜ ਸਬੰਧੀ ਪੰਜਾਬ ਸਰਕਾਰ 'ਤੇ ਲਗਾਇਆ ਵੱਡਾ ਦੋਸ਼
ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਨਾਲ ਜੁੜੀਆਂ ਅਹਿਮ ਗੱਲਾਂ, ਜੋ ਹਰ ਸ਼ਖਸ ਲਈ ਜਾਣਨਾ ਹੈ ਜ਼ਰੂਰੀ
ਕਰਫਿਊ ਦਰਮਿਆਨ ਭਰਾ ਦੀ ਭੈਣ ਨੂੰ ਚਿੱਠੀ, ਕਿਹਾ ‘ਸਰਬੱਤ ਦੇ ਭਲੇ ਲਈ ਕਰੋ ਅਰਦਾਸ’
NEXT STORY