ਤਰਨਤਾਰਨ (ਜ.ਬ) : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਮੂਸੇ ਕਲਾਂ ਵਿਖੇ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰਨ ਕਾਰਨ ਥ੍ਰੀ-ਵ੍ਹੀਲਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਥਾਣਾ ਝਬਾਲ ਦੀ ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਦੀਪਕ ਪੁੱਤਰ ਸਤਪਾਲ ਵਾਸੀ ਅੰਮ੍ਰਿਤਸਰ ਨੇ ਦੱਸਿਆ ਕਿ ਉਸ ਦਾ ਭਰਾ ਸ਼ਕਤੀ 30 ਨਵੰਬਰ ਨੂੰ ਵਿਪਨ ਕੁਮਾਰ ਦੇ ਨਾਲ ਥ੍ਰੀ-ਵ੍ਹੀਲਰ ’ਤੇ ਸਵਾਰ ਹੋ ਕੇ ਭਿੱਖੀਵਿੰਡ ਗਏ ਸੀ। ਜਦੋਂ ਉਹ ਭਿੱਖੀਵਿੰਡ ਤੋਂ ਵਾਪਸ ਆ ਰਹੇ ਸੀ ਤਾਂ ਪਿੰਡ ਮੂਸੇ ਕੋਲ ਪਹੁੰਚਦਿਆਂ ਸਾਰ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਲਾਪਰਵਾਹੀ ਨਾਲ ਥ੍ਰੀ-ਵ੍ਹੀਲਰ ਨੂੰ ਟੱਕਰ ਮਾਰ ਦਿੱਤੀ, ਜਿਸ ਕਰਕੇ ਉਸ ਦਾ ਭਰਾ ਸ਼ਕਤੀ ਅਤੇ ਥ੍ਰੀ-ਵ੍ਹੀਲਰ ਚਾਲਕ ਵਿਪਨ ਕੁਮਾਰ ਸੱਟਾਂ ਲੱਗਣ ਕਰਕੇ ਜ਼ਖ਼ਮੀ ਹੋ ਗਏ।
ਉਨ੍ਹਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਦਾਖ਼ਲ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਉਸ ਦੇ ਭਰਾ ਸ਼ਕਤੀ ਨੂੰ ਮ੍ਰਿਤਕ ਦੱਸਿਆ, ਜਦੋਂ ਕਿ ਵਿਪਨ ਕੁਮਾਰ ਨੂੰ ਜ਼ਿਆਦਾ ਸੱਟਾਂ ਲੱਗਣ ਕਰਕੇ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ। ਏ. ਐੱਸ. ਆਈ. ਹਰਭਜਨ ਸਿੰਘ ਨੇ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮੋਗਾ ’ਚ ਵਾਪਰਿਆ ਭਿਆਨਕ ਹਾਦਸਾ, ਬੇਸ ਹੇਠ ਆਉਣ ਕਾਰਣ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸਰੀਰ
NEXT STORY