ਅਬੋਹਰ (ਸੁਨੀਲ) : ਬੀਤੀ ਦੁਪਹਿਰ ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ਨੰਬਰ 15 ’ਤੇ ਸਥਿਤ ਪਿੰਡ ਕੱਲਰਖੇੜਾ ਨੇੜੇ ਸੜਕ ’ਤੇ ਅਚਾਨਕ ਪਸ਼ੂ ਆ ਜਾਣ ਕਾਰਨ ਇਕ ਵਿਅਕਤੀ ਦਾ ਆਟੋ ਪਲਟ ਗਿਆ। ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖਮੀ ਆਟੋ ਚਾਲਕ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫ਼ਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਵੇਦ ਪ੍ਰਕਾਸ਼ (32) ਪੁੱਤਰ ਮੁਨਸ਼ੀਰਾਮ ਵਾਸੀ ਕੱਲਰਖੇੜਾ ਅਤੇ ਤਿੰਨ ਬੱਚਿਆਂ ਦਾ ਪਿਤਾ, ਜੋ ਕਿ ਪਿੰਡ ’ਚ ਹੀ ਸਬਜ਼ੀ ਦੀ ਦੁਕਾਨ ਚਲਾਉਂਦਾ ਹੈ। ਬੀਤੀ ਦੁਪਹਿਰ ਕਿਸੇ ਦੇ ਆਟੋ ’ਚ ਸ਼੍ਰੀਗੰਗਾਨਗਰ ਜਾ ਰਿਹਾ ਸੀ ਕਿ ਅਚਾਨਕ ਸੜਕ ’ਤੇ ਪਸ਼ੂ ਆ ਜਾਣ ਕਾਰਨ ਉਹ ਉਸ ’ਚ ਟਕਰਾ ਗਿਆ ਅਤੇ ਆਟੋ ਪਲਟਣ ਨਾਲ ਉਹ ਜ਼ਖਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਸਥਾਨਕ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਬਾਅਦ ਉਸ ਨੂੰ ਰੈਫ਼ਰ ਕਰ ਦਿੱਤਾ।
ਜਿਸ ’ਤੇ ਪਰਿਵਾਰ ਵਾਲੇ ਉਸ ਨੂੰ ਸ਼੍ਰੀਗੰਗਾਨਗਰ ਦੇ ਜਨ ਸੇਵਾ ਹਸਪਤਾਲ ਲੈ ਗਏ, ਜਿੱਥੇ ਦੁਪਹਿਰ ਸਮੇਂ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ’ਚ ਰਖਵਾਉਂਦੇ ਹੋਏ ਕਾਲਰਖੇੜਾ ਚੌਂਕੀ ਦੇ ਸਹਾਇਕ ਸਬ-ਇੰਸਪੈਕਟਰ ਗੁਰਮੇਲ ਸਿੰਘ ਨੇ ਮ੍ਰਿਤਕ ਦੇ ਭਰਾ ਸੋਨੂੰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਅਤੇ ਹੋਰ ਪੰਚਾਇਤਾਂ ਵੀ ਉੱਥੇ ਪਹੁੰਚ ਗਈਆਂ ਅਤੇ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਬੇਸਹਾਰਾ ਪਸ਼ੂਆਂ ਦੇ ਹੱਲ ਦੀ ਮੰਗ ਕੀਤੀ। ਲੋਕਾਂ ਨੇ ਦੱਸਿਆ ਕਿ ਸ਼ਹਿਰ ਦੇ ਨਾਲ-ਨਾਲ ਆਸ-ਪਾਸ ਦੇ ਪਿੰਡਾਂ ’ਚ ਵੀ ਪਸ਼ੂਆਂ ਦੀ ਭਰਮਾਰ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਲੋਕ ਆਪਣੇ ਪਸ਼ੂ ਪੰਜਾਬ ਵੱਲ ਛੱਡ ਕੇ ਆਉਂਦੇ ਹਨ, ਜਿਸ ਵੱਲ ਪ੍ਰਸ਼ਾਸਨ ਨੂੰ ਧਿਆਨ ਦੇਣਾ ਚਾਹੀਦਾ ਹੈ।
ਤੜਕਸਾਰ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ, ਪਰਵਾਸੀ ਮਜ਼ਦੂਰ 'ਤੇ ਜਾਨਲੇਵਾ ਹਮਲੇ ਮਗਰੋਂ ਕੀਤੀ ਲੁੱਟ-ਖੋਹ
NEXT STORY