ਲੁਧਿਆਣਾ (ਰਾਜ) : ਛੱਤ ਤੋਂ ਥੱਲੇ ਡਿੱਗਣ ਕਾਰਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਸਤਵਿੰਦਰ ਸਿੰਘ ਹੈ, ਜੋ ਸ਼ਿਮਾਲਾਪੁਰੀ ਦਾ ਰਹਿਣ ਵਾਲਾ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਸਤਵਿੰਦਰ ਸਿੰਘ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਕੰਮ ਕਰਦਾ ਸੀ। ਉਹ ਇਕ ਫੈਕਟਰੀ ’ਚ ਸੀ. ਸੀ. ਟੀ. ਵੀ. ਕੈਮਰੇ ਠੀਕ ਕਰਨ ਲਈ ਛੱਤ ’ਤੇ ਚੜ੍ਹਿਆ ਸੀ। ਇਸ ਦੌਰਾਨ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਛੱਤ ਤੋਂ ਥੱਲੇ ਡਿੱਗ ਗਿਆ। ਉਸ ਨੂੰ ਕਾਫੀ ਸੱਟਾਂ ਲੱਗੀਆਂ, ਜਿਸ ’ਤੇ ਉਸ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਮਾਲਵਾ 'ਚ ਕਈ ਪੰਪਾਂ 'ਤੇ ਖ਼ਤਮ ਹੋਇਆ ਪੈਟਰੋਲ-ਡੀਜ਼ਲ, ਲੋਕਾਂ 'ਚ ਮਾਰੋ-ਮਾਰੀ, ਦੇਖੋ ਮੌਕੇ ਦੀਆਂ ਤਸਵੀਰਾਂ
NEXT STORY