ਫਿਰੋਜ਼ਪੁਰ (ਮਲਹੋਤਰਾ) : ਪਿੰਡ ਸੋਢੇਵਾਲਾ 'ਚ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੇ ਸਿਰ ਵਿਚ ਇੱਟ ਵੱਜਣ ਕਾਰਨ ਉਸਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ 4 ਦੋਸ਼ੀਆਂ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਥਾਣਾ ਸਦਰ ਪੁਲਸ ਨੂੰ ਦਿੱਤੇ ਬਿਆਨਾ ਵਿਚ ਵੀਨਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਰਹਿਣ ਵਾਲਾ ਕ੍ਰਿਸ਼ਨ ਉਨ੍ਹਾਂ ਦੇ ਘਰ ਦੇ ਬਾਹਰੋਂ ਨਿਕਲਦੇ ਸਮੇਂ ਅਕਸਰ ਗਲਤ ਨਜ਼ਰ ਰੱਖਦਾ ਹੈ।
ਬੁੱਧਵਾਰ ਰਾਤ ਕ੍ਰਿਸ਼ਨ ਉਨਾਂ ਦੇ ਘਰ ਅੱਗੇ ਮੋਟਰਸਾਈਕਲ ਖੜ੍ਹੀ ਕਰਕੇ ਹਾਰਨ ਵਜਾਉਣ ਲੱਗ ਪਿਆ। ਉਸਦੇ ਪੁੱਤਰ ਗੋਰੇ ਨੇ ਬਾਹਰ ਨਿਕਲ ਕੇ ਕ੍ਰਿਸ਼ਨ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਧਮਕੀ ਦਿੱਤੀ ਉਹ ਉਨ੍ਹਾਂ ਦੇ ਘਰ ਦੀਆਂ ਧੀਆਂ-ਭੈਣਾਂ ਨੂੰ ਚੁੱਕ ਕੇ ਲੈ ਜਾਵੇਗਾ। ਇਸੇ ਗੱਲ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਦਾ ਕ੍ਰਿਸ਼ਨ ਨਾਲ ਝਗੜਾ ਹੋ ਗਿਆ ਤਾਂ ਉਸਨੇ ਆਪਣੇ ਪਿਤਾ ਤਰਸੇਮ, ਭਰਾਵਾਂ ਸੁੱਚਾ ਅਤੇ ਵਿਜੈ ਨੂੰ ਉੱਥੇ ਬੁਲਾ ਲਿਆ। ਇਸੇ ਦੌਰਾਨ ਕ੍ਰਿਸ਼ਨ ਨੇ ਇੱਕ ਇੱਟ ਉਸਦੇ ਪਤੀ ਸੁੱਖੇ ਦੇ ਸਿਰ ਵਿਚ ਮਾਰ ਦਿੱਤੀ। ਗੰਭੀਰ ਜ਼ਖਮੀ ਸੁੱਖੇ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਬਿਆਨਾਂ ਦੇ ਆਧਾਰ 'ਤੇ ਚਾਰਾਂ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਦਿੱਤੀ ਪ੍ਰਵਾਨਗੀ
NEXT STORY