ਭਵਾਨੀਗੜ੍ਹ (ਵਿਕਾਸ ਮਿੱਤਲ) : ਸਥਾਨਕ ਬੱਸ ਅੱਡੇ ਨੇੜੇ ਬੀਤੀ ਰਾਤ ਸੜਕ ਪਾਰ ਕਰਦੇ ਸਮੇਂ ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਕਾਰਨ ਪੀ. ਆਰ. ਟੀ. ਸੀ. ਦੇ ਡਰਾਈਵਰ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪਿੰਡ ਭਿੰਡਰਾਂ ਦੇ ਮਨਵੀਰ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਪਿਤਾ ਜਸਵੀਰ ਰਾਮ ਪੀ. ਆਰ. ਟੀ. ਸੀ. ਵਿੱਚ ਠੇਕੇ 'ਤੇ ਡਰਾਈਵਰ ਸੀ, ਜੋ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ 'ਤੇ ਗਿਆ ਸੀ।
ਮਨਵੀਰ ਨੇ ਦੱਸਿਆ ਕਿ ਬੀਤੀ ਰਾਤ ਸਾਢੇ 11 ਵਜੇ ਦੇ ਕਰੀਬ ਕਿਸੇ ਰਾਹਗੀਰ ਨੇ ਉਸ ਨੂੰ ਫ਼ੋਨ 'ਤੇ ਦੱਸਿਆ ਕਿ ਉਸ ਦੇ ਪਿਤਾ ਜਸਵੀਰ ਰਾਮ ਨੂੰ ਭਵਾਨੀਗੜ੍ਹ ਬੱਸ ਸਟੈਂਡ ਨੇੜੇ ਸੜਕ ਪਾਰ ਕਰਦੇ ਸਮੇਂ ਇੱਕ ਤੇਜ਼ ਰਫ਼ਤਾਰ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਜਸਵੀਰ ਰਾਮ ਨੂੰ ਕਾਫੀ ਸੱਟਾਂ ਲੱਗਣ ਕਰਕੇ ਗੰਭੀਰ ਜ਼ਖ਼ਮੀ ਹੋ ਗਿਆ। ਗੰਭੀਰ ਹਾਲਤ ਵਿੱਚ ਉਸ ਨੂੰ ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ, ਜਦੋਂ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਸ਼ਿਕਾਇਤਕਰਤਾ ਮਨਵੀਰ ਸਿੰਘ ਨੇ ਦੱਸਿਆ ਕਿ ਉਹ ਪਟਿਆਲਾ ਹਸਪਤਾਲ ਪਹੁੰਚੇ, ਜਿੱਥੇ ਡਾਕਟਰ ਨੇ ਉਸ ਦੇ ਪਿਤਾ ਜਸਵੀਰ ਰਾਮ ਨੂੰ ਮ੍ਰਿਤਕ ਐਲਾਨ ਦਿੱਤਾ। ਓਧਰ, ਥਾਣਾ ਭਵਾਨੀਗੜ੍ਹ ਦੇ ਏ. ਐੱਸ. ਆਈ. ਦਵਿੰਦਰ ਦਾਸ ਨੇ ਦੱਸਿਆ ਕਿ ਪੁਲਸ ਨੇ ਮਨਵੀਰ ਸਿੰਘ ਦੇ ਬਿਆਨਾਂ 'ਤੇ ਅਣਪਛਾਤੀ ਕਾਰ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਕੀਤਾ ਅਗਵਾ, ਭਰਾ-ਭੈਣ ਖ਼ਿਲਾਫ਼ ਕੇਸ ਦਰਜ
NEXT STORY