ਲੁਧਿਆਣਾ (ਗੌਤਮ) : ਗਿੱਲ ਰੋਡ ’ਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਤੇਜ਼ ਰਫ਼ਤਾਰ ਜਾ ਰਹੇ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇੱਥੋਂ ਪੀ. ਜੀ. ਆਈ. ਰੈਫ਼ਰ ਕਰ ਦਿੱਤਾ ਗਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦੀ ਪਛਾਣ ਸੁਸ਼ੀਲ ਨੇਪਾਲੀ ਵਜੋਂ ਕੀਤੀ ਗਈ ਹੈ।
ਪੁਲਸ ਨੇ ਮਰਨ ਵਾਲੇ ਸੁਸ਼ੀਲ ਦੀ ਪਤਨੀ ਅਸ਼ਮਿਤਾ ਦੇ ਬਿਆਨ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਅਸ਼ਮਿਤਾ ਨੇ ਪੁਲਸ ਨੂੰ ਦੱਸਿਆ ਕਿ ਉਹ ਅਤੇ ਉਸ ਦਾ ਪਤੀ ਗਿੱਲ ਰੋਡ ਵਿਖੇ ਪੈਦਲ ਜਾ ਰਹੇ ਸਨ। ਸੜਕ ਕ੍ਰਾਸ ਕਰਨ ਲੱਗੇ ਤਾਂ ਪਿੱਛੋਂ ਤੇਜ਼ ਰਫ਼ਤਾਰ ਆ ਰਹੇ ਮੋਟਰਸਾਈਕਲ ਸਵਾਰ ਨੇ ਉਸ ਦੇ ਪਤੀ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਅੱਤਵਾਦੀ ਹਮਲੇ 'ਚ ਮਾਰੇ ਗਏ ਨੌਜਵਾਨ ਦੀ ਘਰ ਪੁੱਜੀ ਲਾਸ਼, ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ
NEXT STORY