ਭਵਾਨੀਗੜ੍ਹ (ਵਿਕਾਸ ਮਿੱਤਲ) : ਸਥਾਨਕ ਕਾਕੜਾ ਰੋਡ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪਿੰਡ ਪੰਨਵਾਂ ਦੇ ਸਰਦਾਰਾ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਬੀਤੇ ਦਿਨ ਉਸ ਦਾ 35 ਸਾਲਾ ਛੋਟਾ ਭਰਾ ਅੰਗਰੇਜ ਸਿੰਘ ਆਪਣੇ ਮੋਟਰਸਾਈਕਲ ’ਤੇ ਪੰਨਵਾਂ ਤੋਂ ਭਵਾਨੀਗੜ੍ਹ ਨੂੰ ਦਵਾਈ ਲੈਣ ਲਈ ਜਾ ਰਿਹਾ ਸੀ।
ਰਸਤੇ ਵਿੱਚ ਕਾਕੜਾ ਰੋਡ 'ਤੇ ਠੇਕੇ ਦੇ ਕੋਲ ਉਸ ਨੂੰ ਗਲਤ ਸਾਈਡ ਤੋਂ ਆਉਂਦੇ ਹੋਏ ਇੱਕ ਅਣਪਛਾਤੇ ਵਾਹਨ ਨੇ ਬੜੀ ਲਾਪਰਵਾਹੀ ਤੇ ਅਣਗਹਿਲੀ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਘਟਨਾ ਵਿੱਚ ਅੰਗਰੇਜ ਸਿੰਘ ਦੇ ਮੂੰਹ ਅਤੇ ਸਰੀਰ ’ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦਾ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਸਰਦਾਰਾ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਐਂਬੂਲੈਂਸ ਦਾ ਪ੍ਰਬੰਧ ਕਰਕੇ ਜ਼ਖਮੀ ਅੰਗਰੇਜ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮਾਮਲੇ ਸਬੰਧੀ ਪੁਲਸ ਨੇ ਸਰਦਾਰਾ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਦੁਕਾਨਾਂ ਦੀ ਅਲਾਟਮੈਂਟ ਨੂੰ ਲੈ ਕੇ ਜਾਂਚ ਸ਼ੁਰੂ ਹੋਣ ਤੋਂ ਬਾਅਦ ਗੁਆਚ ਗਈ ਫਾਈਲ, ਹੋਵੇਗੀ FIR
NEXT STORY