ਮਾਨਸਾ (ਜੱਸਲ) : ਬੀਤੀ ਰਾਤ ਮਾਨਸਾ ਸ਼ਹਿਰ ਦੇ ਤਿੰਨਕੋਣੀ ਚੌਂਕ 'ਚ ਮੋਟਰਸਾਈਕਲ ਸਵਾਰ ਦੋ ਭਰਾਵਾਂ ਨੂੰ ਸਕਾਰਪੀਓ ਗੱਡੀ ਚਾਲਕ ਵਲੋਂ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਦੌਰਾਨ ਇੱਕ ਦੀ ਮੌਤ ਹੋ ਗਈ ਅਤੇ ਇੱਕ ਦੇ ਗੰਭੀਰ ਸੱਟਾਂ ਲੱਗੀਆਂ। ਮ੍ਰਿਤਕ ਵਿਅਕਤੀ ਅਮਰੀਕ ਸਿੰਘ ਵਾਸੀ ਵਾਸੀ ਮਾਨਸਾ ਆਪਣੇ ਕੰਮ ਤੋਂ ਵਾਪਸ ਆ ਰਿਹਾ ਸੀ ਅਤੇ ਉਹ ਟਾਇਰ ਮੁਰੰਮਤ ਦਾ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਅਮਰੀਕ ਸਿੰਘ ਅਤੇ ਕੁਲਵੰਤ ਸਿੰਘ ਵਾਸੀ ਮਾਨਸਾ ਆਪਣੇ ਮੋਟਰਸਾਈਕਲ ’ਤੇ ਵੀਰਵਾਰ ਦੀ ਰਾਤ ਘਰ ਵਾਪਸ ਆ ਰਹੇ ਸਨ, ਤਿੰਨਕੋਣੀ ਚੌਂਕ 'ਚ ਇੱਕ ਸਕਾਰਪੀਓ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਅਮਰੀਕ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਕੁਲਵੰਤ ਸਿੰਘ ਦੇ ਸੱਟਾਂ ਲੱਗੀਆਂ, ਜਿਸ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਉਣ ਤੋਂ ਬਾਅਦ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ। ਗੱਡੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ 'ਚ ਸਕਾਰਪੀਓ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ, ਜਿਸ ਨੂੰ ਪੁਲਸ ਆਪਣੇ ਨੇ ਕਬਜ਼ੇ ਵਿੱਚ ਲੈ ਲਿਆ ਹੈ। ਥਾਣਾ ਸਿਟੀ-2 ਮਾਨਸਾ ਦੇ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਗੱਡੀ ਚਾਲਕ ਰੋਤਾਸ਼ ਵਾਸੀ ਹਰਿਆਣਾ ਦੇ ਖ਼ਿਲਾਫ਼ ਪੁਲਸ ਕਾਰਵਾਈ ਕਰ ਰਹੀ ਹੈ। ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ। ਪੀੜਤ ਪਰਿਵਾਰ ਅਤੇ ਕੌਂਸਲਰ ਦਵਿੰਦਰ ਕੁਮਾਰ ਨੇ ਦੱਸਿਆ ਕਿ ਪਰਿਵਾਰ ਵੱਲੋਂ ਕਸੂਰਵਾਰ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।
ਮੋਹਿੰਦਰ ਭਗਤ ਵੱਲੋਂ ਮੋਹਾਲੀ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ 'ਚ ਤੇਜ਼ੀ ਲਿਆਉਣ ਨਿਰਦੇਸ਼
NEXT STORY