ਫਿਰੋਜ਼ਪੁਰ (ਪਰਮਜੀਤ ਸੋਢੀ) : ਟੀ-ਪੁਆਇੰਟ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ 'ਚ ਥਾਣਾ ਮਮਦੋਟ ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨਪ੍ਰੀਤ ਸਿੰਘ ਪੁੱਤਰ ਮਦਨ ਸਿੰਘ ਵਾਸੀ ਰਾਣਾ ਪੰਜ ਗਰਾਈਂ ਨੇ ਦੱਸਿਆ ਕਿ ਉਸ ਦਾ ਪਿਤਾ ਮਦਨ ਸਿੰਘ (50 ਸਾਲ) ਪੁੱਤਰ ਫੁੰਮਣ ਸਿੰਘ ਵਾਸੀ ਰਾਣਾ ਪੰਜ ਗਰਾਈਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਿਰੋਜ਼ਪੁਰ ਤੋਂ ਆਪਣੇ ਪਿੰਡ ਨੂੰ ਆ ਰਿਹਾ ਸੀ।
ਜਦ ਉਹ ਟੀ-ਪੁਆਇੰਟ ਐੱਫ. ਐੱਫ. ਰੋਡ ਪਾਸ ਪੁੱਜਾ ਤਾਂ ਅਣਪਛਾਤੇ ਕਾਰ ਚਾਲਕ ਨੇ ਕਾਰ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਉਸ ਦੇ ਪਿਤਾ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦੇ ਪਿਤਾ ਦੀ ਸਿਵਲ ਹਸਪਤਾਲ ਜਾ ਕੇ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਸੜਕ 'ਤੇ ਵਿਛ ਗਈਆਂ ਲਾਸ਼ਾਂ
NEXT STORY