ਫਾਜ਼ਿਲਕਾ (ਨਾਗਪਾਲ) : ਥਾਣਾ ਖੂਈ ਖੇੜਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਦੇ ਭਰਾ ’ਚ ਲਾਪਰਵਾਹੀ ਨਾਲ ਕਾਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਅਮਿਤ ਕੁਮਾਰ ਨੇ ਦੱਸਿਆ ਕਿ ਉਸਦਾ ਭਰਾ ਗੁਰਮੀਤ ਵਾਸੀ ਅਰਨੀਵਾਲਾ ਸ਼ੇਖ ਸੁਭਾਨ ਅਬੋਹਰ ਤੋਂ ਫਾਜ਼ਿਲਕਾ ਵੱਲ ਜਾ ਰਹੇ ਸੀ।
ਇਸ ਦੌਰਾਨ ਗੰਗ ਕੈਨਾਲ ਨਹਿਰ ਬੋਦੀਵਾਲਾ ਪੀਥਾ ਕੋਲ ਸੌਰਵ ਕੁਮਾਰ ਵਾਸੀ ਫਾਜ਼ਿਲਕਾ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਕਾਰ ਉਸਦੇ ਭਰਾ ’ਚ ਮਾਰੀ। ਇਸ ਕਾਰਨ ਉਸਦੇ ਭਰਾ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ’ਤੇ ਪੁਲਸ ਨੇ ਉਕਤ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਤਿੰਨ ਸਪਾ ਸੈਂਟਰਾਂ ’ਤੇ ਛਾਪਾ, ਪੰਜ ਕੁੜੀਆਂ ਰੈਸਕਿਊ, 2 ਨੌਜਵਾਨ ਗ੍ਰਿਫ਼ਤਾਰ
NEXT STORY