ਖਰੜ (ਅਮਰਦੀਪ) : ਇਸ ਸਮੇਂ ਪੈ ਰਹੀ ਭਿਆਨਕ ਗਰਮੀ ਦੇ ਕਾਰਨ ਅੱਜ ਬੱਸ ਅੱਡਾ ਖਰੜ ਦੇ ਨੇੜੇ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਮੌਕੇ 'ਤੇ ਪੁੱਜੇ ਪੀ. ਸੀ. ਆਰ. ਦੇ ਇੰਚਾਰਜ ਏ. ਐੱਸ .ਆਈ.ਕਰਨੈਲ ਸਿੰਘ ਅਤੇ ਏ. ਐੱਸ. ਆਈ. ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਸ ਅੱਡੇ ਨੇੜੇ ਸ਼ਰਾਬ ਦੇ ਠੇਕੇ ਨਜ਼ਦੀਕ ਇੱਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ।
ਉਨਾਂ ਮੌਕੇ 'ਤੇ ਪੁੱਜ ਕੇ ਉਸ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਖਰੜ ਪਹੁੰਚਾਇਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਇਸ ਸਬੰਧੀ ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਹੈ ਕਿ ਉਕਤ ਵਿਅਕਤੀ ਦੀ ਸ਼ਰਾਬ ਪੀਣ ਅਤੇ ਗਰਮੀ ਕਾਰਨ ਮੌਤ ਹੋਈ ਲੱਗਦੀ ਹੈ। ਮ੍ਰਿਤਕ ਵਿਅਕਤੀ ਕੋਲੋਂ ਕੋਈ ਵੀ ਸ਼ਨਾਖਤੀ ਕਾਰਡ ਨਹੀਂ ਮਿਲਿਆ। ਲਾਸ਼ ਸ਼ਨਾਖਤ ਲਈ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿੱਚ ਰਖਵਾਈ ਗਈ ਹੈ।
ਜਾਣੋ ਉਡਾਣ ਦੌਰਾਨ ਫ਼ੋਨ ਨੂੰ Airplane Mode 'ਤੇ ਰੱਖਣਾ ਕਿਉਂ ਹੈ ਜ਼ਰੂਰੀ
NEXT STORY