ਗੁਰੂਹਰਸਹਾਏ (ਮਨਜੀਤ) : ਲੱਖੋਕੇ ਬਹਿਰਾਮ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਲੱਖੋਕੇ ਬਹਿਰਾਮ ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੁਖਦੇਵ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਸ਼ਰੀਹ ਬਰਾੜ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਗੁਰਦੀਪ ਸਿੰਘ (62 ਸਾਲ) ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ।
ਜਦ ਉਹ ਨੇੜੇ ਪੈਟਰੋਲ ਪੰਪ ਲੱਖੋਕੇ ਬਹਿਰਾਮ ਪਾਸ ਪੁੱਜਾ ਤਾਂ ਇਕ ਕਾਰ ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ, ਜਿਸ ਨੇ ਕਾਰ ਲਿਆ ਕੇ ਗੁਰਦੀਪ ਸਿੰਘ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਗੁਰਦੀਪ ਸਿੰਘ ਦੇ ਸੱਟਾਂ ਲੱਗਣ ਕਰਕੇ ਮੌਕੇ ’ਤੇ ਮੌਤ ਹੋ ਗਈ ਤੇ ਮੋਟਰਸਾਈਕਲ ਨੁਕਸਾਨਿਆ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਤੀ-ਪਤਨੀ ਕਾਰਨ ਉਜੜਿਆ ਘਰ, ਬਾਥਰੂਮ 'ਚ ਇਸ ਹਾਲ 'ਚ ਨੌਜਵਾਨ ਨੂੰ ਵੇਖ ਪਰਿਵਾਰ ਦੇ ਉੱਡੇ ਹੋਸ਼
NEXT STORY