ਖਰੜ (ਰਣਬੀਰ) : ਇਥੋਂ ਦੀ ਲਾਂਡਰਾਂ ਰੋੜ 'ਤੇ ਵਾਪਰੇ ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਟੀ ਪੁਲਸ ਵੱਲੋਂ ਇਸ ਸਬੰਧ ’ਚ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਧਾਰਾ-279, 304ਏ, 427 ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਆਪਣੇ ਬਿਆਨਾਂ ਵਿਚ ਕੁਰਾਲੀ ਨੇੜਲੇ ਪਿੰਡ ਫਤਿਹਗੜ੍ਹ ਵਾਸੀ ਕੁਲਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਜਗਜੋਤ ਸਿੰਘ (29) ਪੁੱਤਰ ਜਾਗਰ ਸਿੰਘ ਇਕ ਨਿੱਜੀ ਟੈਲਕਮਿਊਨੀਕੇਸ਼ਨ ਕੰਪਨੀ ’ਚ ਕੰਮ ਕਰਦਾ ਸੀ ਬੀਤੀ 23 ਤਾਰੀਖ ਨੂੰ ਰਾਤੀਂ ਕਰੀਬ ਸਾਢੇ 8 ਵਜੇ ਜਗਜੋਤ ਸਿੰਘ ਆਪਣੇ ਮੋਟਰਸਾਈਕਲ 'ਤੇ ਮੋਹਾਲੀ ਤੋਂ ਸੰਤੇ ਮਾਜਰਾ ਕਾਲੋਨੀ ਵੱਲ ਜਾ ਰਿਹਾ ਸੀ।
ਇਹ ਵੀ ਪੜ੍ਹੋ- ATM ’ਚ 2 ਨੌਜਵਾਨਾਂ ਨੇ ਵਿਅਕਤੀ ਨਾਲ ਕੀਤੀ ਜਾਲਸਾਜ਼ੀ, ਧੋਖੇ ਨਾਲ ਬਦਲਿਆ ਕਾਰਡ
ਇਸ ਦੌਰਾਨ ਸ਼ਿਵਾਲਿਕ ਸਿਟੀ ਨੇੜੇ ਪੁੱਜਣ ’ਤੇ ਪਿੱਛੋਂ ਆਈ ਇਕ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਅੱਗੇ ਜਾ ਰਹੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਗੰਭੀਰ ਸੱਟਾਂ ਲੱਗਣ ਕਾਰਨ ਜਗਜੋਤ ਨੂੰ ਪੀ. ਜੀ. ਆਈ. ਚੰਡੀਗੜ੍ਹ ਲਜਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਜਗਜੋਤ ਸਿੰਘ ਵਿਆਹਿਆ ਸੀ ਜੋ ਆਪਣੇ ਪਿੱਛੇ ਪਤਨੀ ਅਤੇ ਦੋ ਸਾਲ ਦਾ ਮੁੰਡਾ ਛੱਡ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਪੁਲਸ ਨੇ ਫ਼ਰਾਰ ਹੋਏ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਦੁਖਦਾਇਕ ਖ਼ਬਰ : ਫਰੀਦਕੋਟ ਦੇ SP ਹੈੱਡਕੁਆਟਰ ਅਨਿਲ ਕੁਮਾਰ ਦੀ ਡਿਊਟੀ ਦੌਰਾਨ ਮੌਤ
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਨਾਲ ਵਿਚਾਰ-ਚਰਚਾ
NEXT STORY