ਅਬੋਹਰ (ਸੁਨੀਲ)–ਉਪ-ਮੰਡਲ ਦੀ ਉਪ-ਤਹਿਸੀਲ ਸੀਤੋ ਗੁੰਨੋ ’ਚ ਕੁਝ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਲਹੂ-ਲੁਹਾਣ ਕਰ ਦਿੱਤਾ। ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ। ਜਦੋਂ ਪਰਿਵਾਰਕ ਮੈਂਬਰ ਉਸ ਨੂੰ ਬਠਿੰਡਾ ਲੈ ਜਾ ਰਹੇ ਸਨ ਤਾਂ ਰਸਤੇ ’ਚ ਹੀ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਇਕ ਕੁੜੀ ਦਾ ਪਿਤਾ ਸੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਮੌਕੇ 'ਤੇ 4 ਜਣਿਆਂ ਦੀ ਮੌਤ
ਜਾਣਕਾਰੀ ਅਨੁਸਾਰ ਕਰੀਬ 35 ਸਾਲਾ ਭਾਰਤ ਰਤਨ ਪੁੱਤਰ ਰਾਧੇਸ਼ਿਆਮ ਜਿਹੜਾ ਕਿ ਖੇਤੀਬਾੜੀ ਕਰਦਾ ਸੀ, ਉਸ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਸ ਦੀ ਪਿੰਡ ਦੇ ਹੀ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਸੀ। ਬੀਤੀ ਦੁਪਹਿਰ 3 ਵਜੇ ਜਦੋਂ ਭਾਰਤ ਕਿਸੇ ਕੰਮ ਲਈ ਪਿੰਡ ਬਿਸ਼ਪਪੁਰਾ ਜਾ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਉਸ ਨੂੰ ਕੋਈ ਪਤਾ ਨਹੀਂ ਕਿ ਇਹ ਹਮਲਾ ਕਿਸ ਨੌਜਵਾਨ ਨੇ ਕੀਤਾ ਹੈ। ਸੂਚਨਾ ਮਿਲਣ ’ਤੇ ਪਰਿਵਾਰ ਨੇ ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ।
ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਰਾਹਤ ਦੀ ਖ਼ਬਰ, ਇਹ ਟਰੇਨਾਂ ਮੁੜ ਹੋਈਆਂ ਸ਼ੁਰੂ
ਇਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੇ ਸਰੀਰ ’ਤੇ ਡੂੰਘੇ ਜ਼ਖਮਾਂ ਨੂੰ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਅਤੇ ਪਰਿਵਾਰਿਕ ਮੈਂਬਰ ਤੁਰੰਤ ਉਸ ਨੂੰ ਸ਼੍ਰੀਗੰਗਾਨਗਰ ਲੈ ਗਏ ਪਰ ਉਥੋਂ ਵੀ ਉਸ ਨੂੰ ਦੇਰ ਰਾਤ ਬਠਿੰਡਾ ਰੈਫਰ ਕਰ ਦਿੱਤਾ ਗਿਆ ਅਤੇ ਜਦੋਂ ਪਰਿਵਾਰਕ ਮੈਂਬਰ ਉਸ ਨੂੰ ਬਠਿੰਡਾ ਲੈ ਜਾ ਰਿਹਾ ਸੀ ਤਾਂ ਉਸ ਨੇ ਸਾਦੁਲਸ਼ਹਿਰ ਦੇ ਨੇੜੇ ਆਖਰੀ ਸਾਹ ਲਿਆ। ਥਾਣਾ ਬਹਾਵਵਾਲਾ ਦੇ ਇੰਚਾਰਜ ਦਵਿੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕ ਮੁੰਡੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ
NEXT STORY