ਕੋਟਕਪੂਰਾ (ਨਰਿੰਦਰ) - ਬੀਤੀ ਰਾਤ ਪਿੰਡ ਸੰਧਵਾਂ ਨੇੜੇ ਰੇਲਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਠਿੰਡਾ ਤੋਂ ਜੰਮੂ-ਤਵੀ (19225) ਜਾਣ ਵਾਲੀ ਰੇਲਗੱਡੀ ਬੀਤੀ ਰਾਤ 8 ਵਜੇ ਦੇ ਕਰੀਬ ਜਦ ਸੰਧਵਾਂ ਦੇ ਕਰੀਬ ਪਹੁੰਚੀ ਤਾਂ ਇਕ 22-23 ਸਾਲਾ ਨੌਜਵਾਨ ਇਸ ਦੇ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਜੀ. ਆਰ. ਪੀ. ਚੌਕੀ ਦੇ ਇੰਚਾਰਜ ਜਸਪਾਲ ਸ਼ਰਮਾ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਚੌਕੀ ਇੰਚਾਰਜ ਜਸਪਾਲ ਨੇ ਦੱਸਿਆ ਕਿ ਇਸ ਹਾਦਸੇ ਵਿਚ ਨੌਜਵਾਨ ਦਾ ਮੂੰਹ ਬੁਰੀ ਤਰ੍ਹਾਂ ਕੁਚਲੇ ਜਾਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਕੋਟਕਪੂਰਾ ਮੋਰਚਰੀ ਵਿਚ ਰੱਖਿਆ ਗਿਆ ਹੈ।
ਹਾਈ ਕੋਰਟ ਦੇ ਹੁਕਮਾਂ ਦੀਆਂ ਉਡੀਆਂ ਧੱਜੀਆਂ, ਪੂਰੀ ਰਾਤ ਚੱਲੇ ਪਟਾਕੇ
NEXT STORY