ਗਿੱਦੜਬਾਹਾ (ਕੁਲਭੂਸ਼ਨ) - ਗਿੱਦੜਬਾਹਾ-ਬਠਿੰਡਾ ਰੋਡ 'ਤੇ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਸਰਾ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (22) ਪੁੱਤਰ ਸੁਰਜੀਤ ਸਿੰਘ ਵਾਸੀ ਮੁਲਤਾਨੀਆ (ਬਠਿੰਡਾ) ਤੇ ਜਗਦੀਪ ਸਿੰਘ (20) ਪੁੱਤਰ ਛੋਟਾ ਸਿੰਘ ਵਾਸੀ ਰਾਏ ਕੇ ਕਲਾਂ (ਬਠਿੰਡਾ) ਆਪਣੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਗਿੱਦੜਬਾਹਾ ਤੋਂ ਬਠਿੰਡਾ ਵੱਲ ਜਾ ਰਹੇ ਸਨ, ਜਦੋਂ ਉਕਤ ਮੋਟਰਸਾਈਕਲ ਸਵਾਰ ਬਠਿੰਡਾ ਰੋਡ 'ਤੇ ਸਥਿਤ ਰਾਹਤ ਫਾਊਂਡੇਸ਼ਨ ਦੀ ਹਾਈਟੈੱਕ ਪੋਸਟ ਅਤੇ ਕਾਲਜ ਦੇ ਦਰਮਿਆਨ ਪੁੱਜੇ ਤਾਂ ਅਚਾਨਕ ਖੇਤਾਂ 'ਚੋਂ ਆਇਆ ਇਕ ਵਣ ਰੋਜ਼ ਉਨ੍ਹਾਂ ਦੇ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ਦੇ ਨਤੀਜੇ ਵਜੋਂ ਦੋਵੇਂ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਵਿਵੇਕ ਆਸ਼ਰਮ ਦੇ ਸ਼ਮਿੰਦਰ ਸਿੰਘ ਮੰਗਾ ਤੇ ਬਾਬਾ ਕਲਿਆਨ ਦੇਵ ਨੇ ਜ਼ਖਮੀਆਂ ਨੂੰ ਗਿੱਦੜਬਾਹਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੋਵਾਂ ਨੂੰ ਮੁੱਢਲੀ ਸਹਾਇਤਾ ਦਿੱਤੀ। ਡਾਕਟਰਾਂ ਵੱਲੋਂ ਗੁਰਪ੍ਰੀਤ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਘਰ ਦੇ ਤਾਲੇ ਤੋੜ ਕੇ ਗਹਿਣੇ ਚੋਰੀ
NEXT STORY