ਫਿਰੋਜ਼ਪੁਰ (ਕੁਮਾਰ)– ਫਿਰੋਜ਼ਪੁਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਬੁੱਕਣ ਖਾਂ ਵਾਲਾ ਵਿਖੇ ਕਰੀਬ 22 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ ਰਾਜਾ ਵਜੋਂ ਹੋਈ ਹੈ ਤੇ ਉਹ ਨਸ਼ਾ ਕਰਨ ਦਾ ਆਦੀ ਸੀ ਤੇ ਬੀਤੀ ਰਾਤ ਨਸ਼ੇ ਦਾ ਟੀਕਾ ਲਗਾਉਂਦੇ ਸਮੇਂ ਉਸ ਦੀ ਮੌਤ ਹੋ ਗਈ। ਸਵੇਰ ਸਮੇਂ ਪਿੰਡ ਦੇ ਲੋਕਾਂ ਨੇ ਇਸ ਨੌਜਵਾਨ ਨੂੰ ਸੁਖਬਰ ਨਾਲੇ ਦੇ ਕੋਲ ਡਿੱਗਿਆ ਪਿਆ ਦੇਖਿਆ। ਜਦੋਂ ਉਸ ਦੇ ਕੋਲ ਜਾ ਕੇ ਦੇਖਿਆ ਗਿਆ ਤਾਂ ਉਦੋਂ ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ- ਆਖਿਰ 'ਮਾਨ' ਦੀ ਟੀਮ ਵਿਚ ਹੋ ਹੀ ਗਈ ਲੁਧਿਆਣਾ ਦੇ ਵਿਧਾਇਕਾਂ ਦੀ ਐਂਟਰੀ, ਹੁਣ ਬਣਨਗੇ ਇਕੱਠੇ 2 ਮੰਤਰੀ
ਪਿੰਡ ਵਾਸੀਆਂ ਨੇ ਦੱਸਿਆ ਕਿ ਉਕਤ ਨੌਜਵਾਨ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਇਸ ਦੀਆਂ ਛੋਟੀਆਂ-ਛੋਟੀਆਂ 2 ਧੀਆਂ ਹਨ। ਇਸ ਏਰੀਆ ’ਚ ਸਿੰਥੈਟਿਕ ਨਸ਼ਾ ਬੜੇ ਧੜੱਲੇ ਨਾਲ ਵਿਕ ਰਿਹਾ ਹੈ, ਜਿਸ ਕਰ ਕੇ ਨੌਜਵਾਨ ਪੀੜ੍ਹੀ ਨਸ਼ੇ ਦਾ ਸ਼ਿਕਾਰ ਹੋ ਰਹੀ ਹੈ, ਜਿਸ ਨਾਲ ਬਜ਼ੁਰਗ ਮਾਤਾ-ਪਿਤਾ ਲਈ ਵੱਡੀਆਂ ਪ੍ਰੇਸ਼ਾਨੀਆਂ ਖੜ੍ਹੀਆਂ ਹੋ ਰਹੀਆਂ ਹਨ।
ਇਹ ਵੀ ਪੜ੍ਹੋ- ਫ਼ਰਜ਼ੀ ਡਿਗਰੀ, 40-40 ਲੱਖ ਰੁਪਏ ਤੇ ਹੋਰ ਪਤਾ ਨਹੀਂ ਕੀ ਕੁਝ ! ਅਮਰੀਕੀ ਵੀਜ਼ਾ ਦੇ ਨਾਂ 'ਤੇ ਇੰਝ ਹੋਈ ਕਰੋੜਾਂ ਦੀ ਠੱਗੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਬਨਿਟ ਫੇਰਬਦਲ ; ਪੰਜਾਬ ਨੂੰ ਢਾਈ ਸਾਲ ਦੇ ਅੰਦਰ ਮਿਲੇਗਾ ਤੀਜਾ ਲੋਕਲ ਬਾਡੀਜ਼ ਮੰਤਰੀ
NEXT STORY