ਹਰਸਾ ਛੀਨਾ (ਰਾਜਵਿੰਦਰ)- ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰੀਨ ਟ੍ਰਿਬਿਊਨਲ ਵਲੋਂ ਕਣਕ ਦਾ ਨਾੜ ਸਾੜਨ 'ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ਕੁਝ ਕਿਸਾਨਾਂ ਵਲੋਂ ਆਪਣੇ ਖੇਤਾਂ 'ਚ ਕਣਕ ਦੇ ਨਾੜ ਨੂੰ ਅੱਗ ਲਗਾਏ ਜਾਣ ਦਾ ਸਿਲਸਿਲਾ ਬਦਸਤੂਰ ਜਾਰੀ ਹੈ। ਨਾੜ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏ ਕਾਰਨ ਰੋਜ਼ਾਨਾ ਅਨੇਕਾਂ ਹਾਦਸੇ ਅਖਬਾਰਾਂ ਦੀਆਂ ਸੁਰਖੀਆਂ ਬਣ ਰਹੇ ਹਨ।
ਅਜਿਹੀ ਹੀ ਇਕ ਘਟਨਾ ਪਿੰਡ ਓਠੀਆਂ ਨਜ਼ਦੀਕ ਸਾਹਮਣੇ ਆਈ ਹੈ, ਜਿੱਥੇ ਖੇਤਾਂ 'ਚ ਲਗਾਈ ਗਈ ਅੱਗ ਦੇ ਧੂੰਏ ਨੇ ਇਕ ਵਿਅਕਤੀ ਦੀ ਜਾਨ ਲੈ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਰਾਜਾਸਾਂਸੀ ਦੇ ਮੁਖੀ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਓਠੀਆਂ ਨਜ਼ਦੀਕ ਇਕ ਕਿਸਾਨ ਵਲੋਂ ਆਪਣੇ ਖੇਤਾਂ 'ਚ ਕਣਕ ਦੇ ਨਾੜ ਨੂੰ ਲੱਗ ਲਗਾਈ ਗਈ ਸੀ।
ਇਹ ਵੀ ਪੜ੍ਹੋ- ਸਾਬਕਾ CM ਚੰਨੀ ਵੱਲੋਂ ਠੋਡੀ 'ਤੇ ਹੱਥ ਲਾਉਣ ਵਾਲੀ ਵੀਡੀਓ ਦੇ ਮਾਮਲੇ 'ਚ ਬੀਬੀ ਜਗੀਰ ਕੌਰ ਨੇ ਦਿੱਤਾ ਸਪੱਸ਼ਟੀਕਰਨ
ਇਸ ਅੱਗ ਨੇ ਬੱਗਾ ਕਲਾਂ ਤੋਂ ਜੌਂਸ ਮੁਹਾਰ ਨੂੰ ਜਾਂਦੇ ਨਖਾਸੂ (ਨਾਲੇ) 'ਤੇ ਲੱਗੇ ਸਰਕੰਡੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਆਸ-ਪਾਸ ਧੂੰਆਂ ਹੀ ਧੂਆਂ ਹੋ ਗਿਆ। ਇਸ ਦਰਮਿਆਨ ਇਕ ਵਿਅਕਤੀ ਜੋ ਕਿ ਆਪਣੇ ਮੋਟਰਸਾਈਕਲ ਨੰਬਰ ਪੀ.ਬੀ.-06-ਏ.ਸੀ.-4491 ਉਪਰ ਸਵਾਰ ਹੋ ਕਿ ਓਠੀਆਂ ਤੋਂ ਜੌਂਸ ਮੁਹਾਰ ਨੂੰ ਜਾ ਰਿਹਾ ਸੀ ਕਿ ਉਹ ਅੱਗ ਦੀ ਚਪੇਟ ਵਿੱਚ ਆ ਗਿਆ। ਅੱਗ 'ਚ ਬੁਰੀ ਤਰ੍ਹਾਂ ਝੁਲਸਣ ਕਾਰਨ ਉਸ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਸ਼ਨਾਖਤ ਨਾ ਹੋਣ ਕਾਰਨ ਉਸ ਦੀ ਮ੍ਰਿਤਕ ਦੇਹ ਸ਼ਨਾਖਤ ਲਈ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਖੇ ਰਖਵਾਈ ਗਈ ਹੈ। ਇਸ ਸਬੰਧੀ ਪੁਲਸ ਥਾਣਾ ਰਾਜਾਸਾਂਸੀ ਵਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੀਕੇਯੂ ਏਕਤਾ ਉਗਰਾਹਾਂ ਦੇ ਕਿਸਾਨਾਂ ਨੇ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤੀ ਨਾਅਰੇਬਾਜ਼ੀ
NEXT STORY