ਰਾਜਪੁਰਾ (ਚਾਵਲਾ, ਨਿਰਦੋਸ਼, ਮਸਤਾਨਾ) : ਰਾਜਪੁਰਾ ਦੇ ਨੇੜੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਕਿਸੇ ਵਾਹਨ ਨਾਲ ਜ਼ਬਰਦਸਤ ਟੱਕਰ ਹੋਣ ਤੋਂ ਬਾਅਦ ਉਹ ਬੁਰੀ ਤਰ੍ਹਾਂ ਜ਼ਖਮੀਂ ਹੋ ਗਿਆ, ਜਿਸ ਤੋਂ ਬਾਅਦ ਵਾਹਨ 'ਚ ਸਵਾਰ ਵਿਅਕਤੀ ਉਸ ਨੂੰ ਹਸਪਤਾਲ 'ਚ ਛ੍ੱਡ ਕੇ ਉੱਥੋਂ ਫਰਾਰ ਹੋ ਗਿਆ। ਜਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਖੇੜੀ ਗੰਡਿਆ ਪੁਲਸ ਨੇ ਮ੍ਰਿਤਕ ਵਿਅਕਤੀ ਦੇ ਪਿਤਾ ਦੀ ਸ਼ਿਕਾਇਤ ’ਤੇ ਵਾਹਨ ਸਵਾਰ ਵਿਅਕਤੀ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਨਾਭਾ ਵਾਸੀ ਮ੍ਰਿਤਕ ਦੇ ਪਿਤਾ ਰਾਜੀਵ ਕੁਮਾਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪੁੱਤਰ ਗੌਰਵ ਬੀਤੇ ਦਿਨ ਕਿਸੇ ਕੰਮ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਜਪੁਰਾ ਗਿਆ ਸੀ।
ਸ਼ਾਮ ਦੇ ਸਮੇਂ ਉਸ ਨੂੰ ਕਿਸੇ ਵਿਅਕਤੀ ਨੇ ਆਪਣੇ ਮੋਬਾਇਲ ਨੰਬਰ ਤੋਂ ਫ਼ੋਨ ਕਰਕੇ ਦੱਸਿਆ ਕਿ ਉਸ ਦੇ ਪੁੱਤਰ ਦਾ ਉਨ੍ਹਾਂ ਦੀ ਗੱਡੀ ਹੇਠਾਂ ਆ ਕੇ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਅਤੇ ਉਹ ਉਸ ਨੂੰ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ 'ਚ ਲੈ ਕੇ ਜਾ ਰਿਹਾ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਉਕਤ ਹਸਪਤਾਲ ਪਹੁੰਚਿਆ ਤਾਂ ਉਕਤ ਵਿਅਕਤੀ ਉੱਥੇ ਨਹੀਂ ਮਿਲਿਆ ਅਤੇ ਉਸ ਦੇ ਬੇਟੇ ਦੀ ਹਾਲਤ ਖ਼ਰਾਬ ਹੋਣ ਕਾਰਨ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ।
ਰਾਜਸਥਾਨ ਦੇ ਘਟਨਾਕ੍ਰਮ ਦਾ ਅਸਰ ਪੰਜਾਬ 'ਤੇ ਪੈਣ ਦੀ ਪੂਰੀ ਸੰਭਾਵਨਾ!
NEXT STORY