ਬਠਿੰਡਾ (ਸੁਖਵਿੰਦਰ) : ਮੋਟਰਸਾਈਕਲ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਇੱਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਇਸ ਸਬੰਧ ਵਿਚ ਇੱਕ ਮੋਟਰਸਾਈਕਲ ਸਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਨਛੱਤਰ ਨਗਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਨੇ ਸਿਵਲ ਲਾਈਨ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 5 ਜੂਨ ਨੂੰ ਉਸ ਦਾ ਪਿਤਾ ਗੁਰਨਾਮ ਸਿੰਘ ਨੂੰ ਮੋਟਰਸਾਈਕਲ ਜਾ ਰਿਹਾ ਸੀ।
ਰਸਤੇ ਵਿਚ ਮੁਲਜ਼ਮ ਕਰਨ ਵਾਸੀ ਨਛੱਤਰ ਨਗਰ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਉਸ ਵਲੋਂ ਗੰਭੀਰ ਹਾਲਤ ਵਿਚ ਪਿਤਾ ਨੂੰ ਇਲਾਜ ਲਈ ਪੀ. ਜੀ. ਆਈ. ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ 12 ਜੂਨ ਨੂੰ ਉਸਦੇ ਪਿਤਾ ਦੀ ਮੌਤ ਹੋ ਗਈ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ ਆਉਣ ਵਾਲੇ ਵਾਹਨ ਚਾਲਕਾਂ ਲਈ ਵੱਡੀ ਮੁਸੀਬਤ! ਕੱਟੇਗਾ 10 ਹਜ਼ਾਰ ਦਾ ਚਲਾਨ ਤੇ ਮਗਰੋਂ...
NEXT STORY