ਲੁਧਿਆਣਾ (ਰਾਮ)- ਲੁਧਿਆਣਾ ਤੋਂ ਇਕ ਬਹੁਤ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਫੈਕਟਰੀ ਤੋਂ ਕੰਮ ਕਰ ਕੇ ਘਰ ਪਰਤ ਰਹੇ ਇਕ ਮਜ਼ਦੂਰ ਦੀ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਮੌਤ ਹੋ ਗਈ। ਬਾਈਕ ਸਵਾਰ ਸਾਹਨੇਵਾਲ ਤੋਂ ਕੂੰਮਕਲਾਂ ਰਾਹੀਂ ਮਾਛੀਵਾੜਾ ਵੱਲ ਆਪਣੇ ਘਰ ਜਾ ਰਿਹਾ ਸੀ। ਰੋਡ ’ਤੇ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲੋਕਾਂ ਨੇ ਉਸ ਨੂੰ ਖੂਨ ਨਾਲ ਲਥਪਥ ਹਾਲਤ ’ਚ ਸਿਵਲ ਹਸਪਤਾਲ ਲਿਆਂਦਾ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਤੁਰੰਤ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ। ਮ੍ਰਿਤਕ ਦੀ ਪਛਾਣ ਜਸਦੇਵ ਸਿੰਘ (55) ਵਜੋਂ ਹੋਈ ਹੈ। ਮ੍ਰਿਤਕ ਦੀ ਬੇਟੀ ਕੈਨੇਡਾ ’ਚ ਪੜ੍ਹਦੀ ਹੈ, ਜਦਕਿ ਬੇਟਾ ਫਿਲਹਾਲ ਲੁਧਿਆਣਾ ’ਚ ਪੜ੍ਹਦਾ ਹੈ। ਥਾਣਾ ਕੂੰਮਕਲਾਂ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ- ਕੜਾਹੇ 'ਚ ਡਿੱਗਣ ਕਾਰਨ ਹੋਈ ਸੇਵਾਦਾਰ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਵੱਡਾ ਫ਼ੈਸਲਾ, ਹੁਣ ਨਹੀਂ ਹੋਣਗੇ ਹਾਦਸੇ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਫੈਕਟਰੀ ’ਚ ਕੰਮ ਕਰਦਾ ਸੀ। ਰੋਜ਼ਾਨਾ ਦੀ ਤਰ੍ਹਾਂ ਉਹ ਬੁੱਧਵਾਰ ਰਾਤ ਕਰੀਬ 9 ਵਜੇ ਫੈਕਟਰੀ ’ਚੋਂ ਨਿਕਲ ਕੇ ਮੋਟਰਸਾਈਕਲ ’ਤੇ ਘਰ ਪਰਤ ਰਿਹਾ ਸੀ, ਜਿੱਥੇ ਰਸਤੇ ’ਚ ਪਿੰਡ ਰਈਆ ਨੇੜੇ ਉਸ ਨੂੰ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਾਂਚ ਅਧਿਕਾਰੀ ਥਾਣਾ ਕੂੰਮਕਲਾਂ ਦੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਨਹੀਂ ਰਿਲੀਜ਼ ਹੋਵੇਗੀ ਕੰਗਨਾ ਦੀ Emergency ! ਸਿੱਖ ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੈਸਟਰਨ ਡਿਸਟਰਬੈਂਸ ਨੇ ਬਦਲਿਆ ਮੌਸਮ ਦਾ ਮਿਜਾਜ਼, 30 ਡਿਗਰੀ ਤੱਕ ਡਿੱਗਿਆ ਤਾਪਮਾਨ
NEXT STORY