ਲੁਧਿਆਣਾ (ਸਹਿਗਲ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਬੜੀ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ 'ਚ ਸ਼ਨੀਵਾਰ ਨੂੰ 30ਵੀਂ ਮੌਤ ਹੋ ਗਈ ਹੈ। ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਰਤੀ 56 ਸਾਲਾਂ ਦੇ ਇਕ ਵਿਅਕਤੀ ਨੇ ਸ਼ਨੀਵਾਰ ਨੂੰ ਕੋਰੋਨਾ ਕਾਰਨ ਦਮ ਤੋੜ ਦਿੱਤਾ। ਲੁਧਿਆਣਾ 'ਚ ਕੋਰੋਨਾ ਕਾਰਨ ਹੋਈ ਇਹ 6ਵੀਂ ਮੌਤ ਹੈ, ਜਦੋਂ ਕਿ ਜਗਰਾਓਂ 'ਚ ਕੋਰੋਨਾ ਕਾਰਨ ਹੋਈ ਇਹ ਪਹਿਲੀ ਮੌਤ ਹੈ। ਮ੍ਰਿਤਕ ਵਿਅਕਤੀ ਗੁਰਜੰਟ ਸਿੰਘ 30 ਅਪ੍ਰੈਲ ਨੂੰ ਸ੍ਰੀ ਨਾਂਦੇੜ ਸਾਹਿਬ ਤੋਂ ਵਾਪਸ ਪਰਤਿਆ ਸੀ ਤਾਂ ਜਾਂਚ ਤੋਂ ਬਾਅਦ ਉਸ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ, ਜਿਸ ਦੇ ਚੱਲਦਿਆਂ ਉਸ ਨੂੰ ਸਿਵਲ ਹਸਪਤਾਲ ਭਰਤੀ ਕੀਤਾ ਗਿਆ ਸੀ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸ਼ਨੀਵਾਰ ਸਵੇਰੇ ਅਚਾਨਕ ਉਸ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਲੁਧਿਆਣਾ 'ਚ ਇਸ ਸਮੇਂ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 125 ਤੱਕ ਪੁੱਜ ਗਈ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਚਿੰਤਾ ਹੋਰ ਵੀ ਜ਼ਿਆਦਾ ਵੱਧ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਤੇ 'ਕੋਰੋਨਾ' ਦਾ ਬੁਰਾ ਸਾਇਆ, ਹਫਤੇ ਅੰਦਰ 9ਵੀਂ ਮੌਤ, ਜਾਣੋ ਤਾਜ਼ਾ ਹਾਲਾਤ
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1764 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1764 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 296, ਲੁਧਿਆਣਾ 125, ਜਲੰਧਰ 155, ਮੋਹਾਲੀ 'ਚ 97, ਪਟਿਆਲਾ 'ਚ 101, ਹੁਸ਼ਿਆਰਪੁਰ 'ਚ 90, ਤਰਨਾਰਨ 161, ਪਠਾਨਕੋਟ 'ਚ 27, ਮਾਨਸਾ 'ਚ 20, ਕਪੂਰਥਲਾ 24, ਫਰੀਦਕੋਟ 45, ਸੰਗਰੂਰ 'ਚ 97, ਨਵਾਂਸ਼ਹਿਰ 'ਚ 104, ਰੂਪਨਗਰ 17, ਫਿਰੋਜ਼ਪੁਰ 'ਚ 44, ਬਠਿੰਡਾ 41, ਗੁਰਦਾਸਪੁਰ 117, ਫਤਿਹਗੜ੍ਹ ਸਾਹਿਬ 'ਚ 23, ਬਰਨਾਲਾ 21, ਫਾਜ਼ਿਲਕਾ 39 ਮੋਗਾ 54, ਮੁਕਤਸਰ ਸਾਹਿਬ 66 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 29 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀ 'ਬਾਪੂਧਾਮ ਕਾਲੋਨੀ' 'ਚ ਕੋਰੋਨਾ ਕੋਹਰਾਮ, 11 ਨਵੇਂ ਮਰੀਜ਼ਾਂ ਦੀ ਪੁਸ਼ਟੀ
ਇਹ ਵੀ ਪੜ੍ਹੋ : CBSE 12ਵੀਂ ਤੇ 10ਵੀਂ ਦੀਆਂ ਪੈਂਡਿੰਗ ਪ੍ਰੀਖਿਆਵਾਂ 1 ਤੋਂ 15 ਜੁਲਾਈ ਤੱਕ ਹੋਣਗੀਆਂ
ਮੋਗਾ: ਵਿਆਹੁਤਾ ਦੀ ਭੇਦਭਰੀ ਹਾਲਾਤ 'ਚ ਮਿਲੀ ਲਾਸ਼
NEXT STORY