ਪਟਿਆਲਾ : ਇੱਥੇ ਪਟਿਆਲਾ-ਸਰਹਿੰਦ ਬਾਈਪਾਸ 'ਤੇ ਮੰਗਲਵਾਰ ਨੂੰ ਹੋਏ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬਾਈਪਾਸ 'ਤੇ ਇਕ ਟਰੱਕ ਨੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਟਰੱਕ ਹੇਠ ਕੁਚਲਿਆ ਗਿਆ ਅਤੇ ਮੌਕੇ 'ਤੇ ਹੀ ਉਸ ਨੇ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ। ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕ ਦਿੱਤੀ ਹੈ।
ਟ੍ਰੈਕ 'ਤੇ ਕੈਮਰਾ ਹੋਇਆ ਖਰਾਬ, ਜਨਤਾ ਹੋਈ ਪ੍ਰੇਸ਼ਾਨ
NEXT STORY