ਲੁਧਿਆਣਾ (ਖੁਰਾਣਾ)- ਬਸਤੀ ਜੋਧੇਵਾਲ ਚੌਕ ਨੇੜੇ ਸਥਿਤ ਬੈਂਕ ਕਾਲੋਨੀ ਨੂਰਵਾਲਾ ਰੋਡ ਦੀ ਗਲੀ ਨੰ. 2 ’ਚ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਸੰਪਰਕ ’ਚ ਆਉਣ ਨਾਲ ਇਕ 33 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਰਵੀ ਕੁਮਾਰ ਸਾਹੂ ਪ੍ਰਯਾਗਰਾਜ ਦਾ ਰਹਿਣ ਵਾਲਾ ਸੀ, ਜੋ ਕਿ ਇਸ ਸਮੇਂ ਬੈਂਕ ਕਾਲੋਨੀ ’ਚ ਕਿਰਾਏ ਦੇ ਮਕਾਨ ’ਚ ਰਹਿ ਰਿਹਾ ਸੀ।
ਇਸੇ ਮਕਾਨ ’ਚ ਰਹਿੰਦੇ ਇਕ ਹੋਰ ਕਿਰਾਏਦਾਰ ਨੇ ਦੱਸਿਆ ਰਵੀ ਕੁਮਾਰ ਸਾਹੂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਕ ਹੋਰ ਕਿਰਾਏਦਾਰ ਮਨੋਹਰ ਨੇ ਦੱਸਿਆ ਹੈ ਕਿ ਮ੍ਰਿਤਕ ਰਵੀ ਕੁਮਾਰ ਸਾਹੂ ਬੁਰੀ ਤਰ੍ਹਾਂ ਬਿਜਲੀ ਦੀਆ ਤਾਰਾਂ ਨਾਲ ਲਿਪਟਿਆ ਹੋਇਆ ਸੀ। ਖੁਸ਼ਕਿਸਮਤੀ ਰਹੀ ਕਿ ਘਰ ’ਚ ਰਹਿੰਦੇ ਕਿਸੇ ਵੀ ਬੱਚੇ ਜਾਂ ਹੋਰ ਕਿਰਾਏਦਾਰ ਨੇ ਲਾਸ਼ ਨੂੰ ਹੱਥ ਨਹੀਂ ਲਾਇਆ, ਨਹੀਂ ਤਾਂ ਕਈ ਹੋਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਸਕਦੀ ਸੀ। ਬੁਰੀ ਤਰ੍ਹਾਂ ਜ਼ਖਮੀ ਹੋਏ ਰਵੀ ਕੁਮਾਰ ਨੂੰ ਇਲਾਜ ਲਈ ਦਯਾਨੰਦ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕੁਝ ਸਮੇਂ ਬਾਅਦ ਰਵੀ ਕੁਮਾਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ’ਚ ਬਿਜਲੀ ਸਪਲਾਈ ਕਿਸੇ ਵੀ ਸਮੇਂ ਹੋ ਸਕਦੀ ਹੈ ਫੇਲ੍ਹ ! ਇੰਜੀਨੀਅਰਜ਼ ਐਸੋਸੀਏਸ਼ਨ ਨੇ CM ਨੂੰ ਲਿਖੀ ਚਿੱਠੀ
ਜਦੋਂ ਇਸ ਮਾਮਲੇ ਸਬੰਧੀ ਥਾਣਾ ਬਸਤੀ ਜੋਧੇਵਾਲ ਦੇ ਤਫਤੀਸ਼ੀ ਅਫਸਰ ਏ.ਐੱਸ.ਆਈ. ਕੁਲਦੀਪ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਰਵੀ ਕੁਮਾਰ ਸਾਹੂ ਘਰ ਦੀ ਗੈਲਰੀ ਦੇ ਬਾਹਰ ਲੱਗੇ ਫਲੈਕਸ ਬੋਰਡ ਨੂੰ ਹਟਾ ਰਿਹਾ ਸੀ। ਇਸ ਦੌਰਾਨ ਫਲੈਕਸ ਦਾ ਲੋਹੇ ਦਾ ਫਰੇਮ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਸੰਪਰਕ ’ਚ ਆ ਗਿਆ, ਜਿਸ ਕਾਰਨ ਤੇਜ਼ ਧਮਾਕਾ ਅਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਰਵੀ ਕੁਮਾਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਦਾ ਪੋਸਟਮਾਰਟਮ ਮੰਗਲਵਾਰ ਨੂੰ ਕੀਤਾ ਜਾਵੇਗਾ।
ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਪਾਵਰਕਾਮ ਵਿਭਾਗ ਦੇ ਐੱਸ.ਡੀ.ਓ. ਖੁਸ਼ਵਿੰਦਰ ਕੁਮਾਰ ਸੂਦ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾਅਵਾ ਕੀਤਾ ਕਿ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਦੇ ਗੰਭੀਰ ਮਾਮਲੇ ਸਬੰਧੀ ਨਾ ਤਾਂ ਬਸਤੀ ਜੋਧੇਵਾਲ ਪੁਲਸ ਅਤੇ ਨਾ ਹੀ ਬਿਜਲੀ ਵਿਭਾਗ ਨੇ ਕੋਈ ਕਾਰਵਾਈ ਕੀਤੀ ਹੈ। ਇਸ ਗੰਭੀਰ ਮਾਮਲੇ ਸਬੰਧੀ ਨਾ ਤਾਂ ਮ੍ਰਿਤਕ ਦੇ ਪਰਿਵਾਰ ਨੇ ਅਤੇ ਅਤੇ ਨਾ ਹੀ ਮਕਾਨ ਮਾਲਕ ਨੇ ਵਿਭਾਗ ਨੂੰ ਕੋਈ ਸ਼ਿਕਾਇਤ ਦਿੱਤੀ ਹੈ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਨੇ ਛੱਡੀ ਵਾਇਨਾਡ ਸੀਟ, ਰਾਏਬਰੇਲੀ ਤੋਂ ਬਣੇ ਰਹਿਣਗੇ ਸਾਂਸਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਾਰੰਟੀ ਸਮੇਂ ਦੌਰਾਨ ਮੋਬਾਈਲ ਡਿਸਪਲੇ ਹੋਈ ਖ਼ਰਾਬ , ਕੰਪਨੀ ਨੂੰ 8 ਹਜ਼ਾਰ ਰੁਪਏ ਹਰਜਾਨਾ
NEXT STORY